ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੋਲਿੰਗ ਪਾਲਸੀ ਦਾ ਸੂਬੇ ਵਿੱਚ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਪਾਲਸੀ ਤਹਿਤ ਕਿਸਾਨਾਂ ਦੀਆਂ ਵਾਹੀ ਯੋਗ ਜਮੀਨਾਂ ਨੂੰ ਅਕਵਾਇਡ ਕਰਕੇ ਉੱਥੇ ਸਰਕਾਰ ਦੀ ਰਿਹਾਇਸੀ ਪਲਾਂਟ ਬਣਾਉਣ ਦੀ ਯੋਜਨਾ ਹੈ। ਹੁਣ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਇਸ ਪਾਲਸੀ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਖੁੱਲ ਕੇ ਸਾਹਮਣੇ ਆ ਗਏ ਹਨ। ਕਪੂਰਥਲਾ ਦੇ ਪਿੰਡ ਵਡਾਲਾ ਕਲਾਂ ਵਿਖੇ ਕਿਸਾਨਾਂ ਵੱਲੋਂ ਇਸ ਪਾਲਸੀ ਦਾ ਵਿਰੋਧ ਕਰਨ ਨੂੰ ਲੈ ਕੇ ਕੀਤੇ ਗਏ ਇਕੱਠ ਵਿੱਚ ਪਹੁੰਚੇ ਵਿਧਾਇਕ ਰਾਣਾ ਨੇ ਕਿਹਾ ਕਿ ਉਹ ਹਰ ਪੱਧਰ ਤੇ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਸਰਕਾਰ ਨੂੰ ਜਮੀਨ ਅਕਵਾਇਰ ਨਹੀਂ ਕਰਨ ਦੇਣਗੇ। ਉਹਨਾਂ ਕਿਹਾ ਕਿ ਇਸ ਪਿੰਡ ਦੇ ਲੋਕ ਪਹਿਲਾਂ ਵੀ ਜਮੀਨ ਅਕਵਾਇਰ ਹੋਣ ਦਾ ਦਰਦ ਝੱਲ ਚੁੱਕੇ ਹਨ। ਉਹਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਰਕਰ ਉਹਨਾਂ ਦੇ ਨਾਲ ਖੜੇ ਹਨ। ਰਾਣਾ ਨੇ ਲੁਧਿਆਣਾ ਵੈਸਟ ਜ਼ਿਮਨੀ ਚੋਣ ਦੇ ਨਤੀਜਿਆਂ ਤੇ ਵੀ ਬਿਆਨ ਦਿੱਤਾ।
Get all latest content delivered to your email a few times a month.