IMG-LOGO
ਹੋਮ ਪੰਜਾਬ: ਪੰਜਾਬ 'ਚ ਸਮੇਂ ਤੋਂ ਪਹਿਲਾਂ ਮਾਨਸੂਨ ਦੀ ਐਂਟਰੀ, ਅਗਲੇ ਦਿਨਾਂ...

ਪੰਜਾਬ 'ਚ ਸਮੇਂ ਤੋਂ ਪਹਿਲਾਂ ਮਾਨਸੂਨ ਦੀ ਐਂਟਰੀ, ਅਗਲੇ ਦਿਨਾਂ ਚ ਤੇਜ਼ ਬਾਰਿਸ਼ ਦੀ ਚੇਤਾਵਨੀ...

Admin User - Jun 23, 2025 11:42 AM
IMG

ਪੰਜਾਬ ਵਿੱਚ ਇਸ ਵਾਰ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦਿੱਤੀ ਹੈ। ਐਤਵਾਰ ਨੂੰ ਪਠਾਨਕੋਟ ਰਾਹੀਂ ਸੂਬੇ ਵਿੱਚ ਦਾਖਲ ਹੋਣ ਤੋਂ ਬਾਅਦ ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਅਤੇ ਹੋਰ ਕਈ ਹਿੱਸਿਆਂ ਵਿੱਚ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਖਾਸੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਮੌਨਸੂਨ ਆਮ ਤੌਰ 'ਤੇ ਜੁਲਾਈ ਦੀ ਸ਼ੁਰੂਆਤ ਵਿੱਚ ਪੰਜਾਬ ਪਹੁੰਚਦਾ ਹੈ, ਪਰ ਇਸ ਵਾਰ ਇਹ ਜੂਨ ਦੇ ਤੀਜੇ ਹਫ਼ਤੇ ਹੀ ਸਰਗਰਮ ਹੋ ਗਿਆ।

ਪਿਛਲੇ 24 ਸਾਲਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਮੌਨਸੂਨ ਪਹਿਲਾਂ ਆਇਆ। ਮੀਂਹ ਦੇ ਕਾਰਨ ਆਉਂਦੇ ਦਿਨਾਂ ਵਿੱਚ ਵਾਧੂ ਬਾਰਿਸ਼ ਅਤੇ ਗਰਜ-ਤੂਫਾਨ ਦੀ ਭਵਿੱਖਬਾਣੀ ਕੀਤੀ ਗਈ ਹੈ। 

ਮੌਸਮ ਵਿਭਾਗ ਅਨੁਸਾਰ, ਇਸ ਸਮੇਂ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਔਸਤਨ 3.3 ਡਿਗਰੀ ਸੈਲਸੀਅਸ ਘੱਟ ਚੱਲ ਰਿਹਾ ਹੈ। ਮੀਂਹ ਤੋਂ ਬਾਅਦ, ਤਾਪਮਾਨ ਵਿੱਚ ਹੋਰ 0.7 ਡਿਗਰੀ ਦੀ ਗਿਰਾਵਟ ਆਈ ਹੈ।

ਐਤਵਾਰ ਨੂੰ ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਪਈ, ਜਿੱਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਲੁਧਿਆਣਾ ਵਿੱਚ 49 ਮਿਲੀਮੀਟਰ, ਅੰਮ੍ਰਿਤਸਰ ਵਿੱਚ 39 ਮਿਲੀਮੀਟਰ, ਪਠਾਨਕੋਟ ਵਿੱਚ 5 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਦੀ ਭਵਿੱਖਬਾਣੀ:

23 ਜੂਨ: ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਮੋਹਾਲੀ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਯੈਲੋ ਅਲਰਟ ਦੀ ਚਿਤਾਵਨੀ ਹੈ।।

24 ਜੂਨ: ਫਾਜ਼ਿਲਕਾ, ਫਿਰੋਜ਼ਪੁਰ, ਮੋਹਾਲੀ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫਾਨ ਦੀ ਸੰਭਾਵਨਾ ਹੈ। ਸਥਾਨਕ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

25 ਜੂਨ: ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਾਣੀ ਭਰਨ ਅਤੇ ਫਸਲਾਂ ਦੇ ਨੁਕਸਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਚੌਕਸੀ ਜ਼ਰੂਰੀ ਹੈ। ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ, ਰੂਪਨਗਰ ਆਦਿ ‘ਚ ਓਰੇਂਜ ਅਲਰਟ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ।

26 ਜੂਨ: ਪੰਜਾਬ ਭਰ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ, ਕੁਝ ਥਾਵਾਂ 'ਤੇ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਆ ਸਕਦੀਆਂ ਹਨ।  ਜਲੰਧਰ, ਅੰਮ੍ਰਿਤਸਰ, ਪਟਿਆਲਾ ਸਮੇਤ ਸਾਰੇ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਮੀਂਹ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੇਲੋੜੀ ਯਾਤਰਾ ਤੋਂ ਬਚਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ 'ਤੇ ਨਜ਼ਰ ਰੱਖਣ।

ਇਸ ਮਾਨਸੂਨ ਦੇ ਆਉਣ ਨਾਲ ਫਸਲਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ, ਪਰ ਭਾਰੀ ਬਾਰਸ਼ ਕਾਰਨ ਨੁਕਸਾਨ ਹੋਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ, ਪ੍ਰਸ਼ਾਸਨ ਅਤੇ ਨਾਗਰਿਕਾਂ ਨੂੰ ਸੁਚੇਤ ਅਤੇ ਚੌਕਸ ਰਹਿਣ ਦੀ ਲੋੜ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.