IMG-LOGO
ਹੋਮ ਪੰਜਾਬ: ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ...

ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ...

Admin User - Jun 23, 2025 04:01 PM
IMG

ਅੰਮ੍ਰਿਤਸਰ, 23 ਜੂਨ- ਪੰਜ ਸਿੰਘ ਸਾਹਿਬਾਨ ਵੱਲੋਂ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਦੀਆਂ ਪੰਥਕ ਸੇਵਾਵਾਂ ਉੱਤੇ ਲੱਗੀ ਰੋਕ ਹਟਾਏ ਜਾਣ ਤੋਂ ਬਾਅਦ, ਉਹ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ 21 ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਸੀ, ਪਰ ਉਸ ਤੋਂ ਬਾਅਦ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰੋਚਤਾ ਨੂੰ ਚੁਣੌਤੀ ਦਿੰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਪਿਛਲੇ ਦੋ ਸਾਲਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੀ ਹੈ, ਅਤੇ ਕਮੇਟੀ ਦੇ ਆਗੂ ਸਿੱਖ ਮਰਿਆਦਾ ਦੀ ਉਲੰਘਣਾ ਕਰ ਰਹੇ ਹਨ।

ਗਿਆਨੀ ਮਸਕੀਨ ਨੇ ਅਜਿਹੇ ਕਦਮਾਂ ਦੀ ਸਖ਼ਤ ਨਿੰਦਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਉਚਤਾ ਤੇ ਅਧਿਕਾਰਾਂ ਨੂੰ ਚੁਣੌਤੀ ਦੇਣਾ ਗਲਤ ਹੈ। ਉਨ੍ਹਾਂ ਗਿਆਨੀ ਕੁਲਦੀਪ ਸਿੰਘ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਿਆਂ ਨੂੰ ਲਾਹਨਤਾਂ ਪਾਈਆਂ ਅਤੇ ਦੱਸਿਆ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਦਾ ਅਧਿਕਾਰ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਅੱਗੇ ਗੱਲ ਕਰਦਿਆਂ ਗਿਆਨੀ ਮਸਕੀਨ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਵੱਲੋਂ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਨੂੰ ਨਿਕਾਰਾਤਮਕ ਦੱਸਿਆ ਅਤੇ ਕਿਹਾ ਕਿ ਕਿਸੇ ਵੀ ਨਾਰੀ ਜਾਂ ਵਿਅਕਤੀ ਦੀ ਹੱਤਿਆ ਕਦੇ ਵੀ ਜਾਇਜ਼ ਨਹੀਂ ਠਹਿਰਾਈ ਜਾ ਸਕਦੀ। ਉਨ੍ਹਾਂ ਅੰਮ੍ਰਿਤਪਾਲ ਦੇ ਤਰੀਕੇ ਨੂੰ ਸਿੱਖ ਕੌਮ ਉੱਤੇ ਸਵਾਲ ਚੁੱਕਣ ਵਾਲਾ ਕਹਿੰਦੇ ਹੋਏ ਆਖਿਆ ਕਿ ਧਰਮ ਪ੍ਰਚਾਰ ਪਿੰਡਾਂ ਵਿੱਚ ਜਾ ਕੇ ਕਰਨਾ ਚਾਹੀਦਾ ਹੈ, ਨਾ ਕਿ ਹਿੰਸਕ ਢੰਗ ਨਾਲ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.