IMG-LOGO
ਹੋਮ ਪੰਜਾਬ: ਲੁਧਿਆਣਾ ਪੱਛਮੀ ਤੋਂ AAP ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ 'ਤੇ...

ਲੁਧਿਆਣਾ ਪੱਛਮੀ ਤੋਂ AAP ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ 'ਤੇ ਅੰਮ੍ਰਿਤਸਰ 'ਚ ਮਨਾਇਆ ਗਿਆ ਜਸ਼ਨ...

Admin User - Jun 23, 2025 04:09 PM
IMG

ਅੰਮ੍ਰਿਤਸਰ, 23 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ‘ਤੇ ਅੰਮ੍ਰਿਤਸਰ ਦੇ AAP ਦਫ਼ਤਰ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਚੋਣ ਨਤੀਜੇ ਆਉਣ ਦੀ ਦੇਰ ਸੀ ਕਿ ਵਰਕਰਾਂ ਨੇ ਡੌਲ ਵਜਾ ਕੇ, ਨਾਚ ਕੇ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸੈਂਕੜੇ ਵਰਕਰ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਦੇ ਬਾਹਰ ਇਕੱਠੇ ਹੋਏ ਤੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸੰਜੀਵ ਅਰੋੜਾ ਦੀ ਜਿੱਤ ਨੂੰ ਸਾਫ-ਸੁਥਰੀ ਤੇ ਲੋਕ-ਕੇਂਦਰਤ ਰਾਜਨੀਤੀ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੌਲੀ-ਹੌਲੀ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾ ਰਹੇ ਹਨ ਕਿਉਂਕਿ ਇਹ ਪਾਰਟੀ ਵਿਕਾਸ ਦੀ ਗਾਰੰਟੀ ਹੈ। ਉਨ੍ਹਾਂ ਨਾਲ ਨਾਲ ਅੰਮ੍ਰਿਤਸਰ ਜ਼ਿਲ੍ਹਾ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬਦੇਸ਼ਾ ਅਤੇ ਹੋਰ ਨੇਤਾਵਾਂ ਨੇ ਵੀ ਸੰਜੀਵ ਅਰੋੜਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਿਰਫ ਇੱਕ ਜ਼ਿਮਨੀ ਚੋਣ ਨਹੀਂ, ਸਗੋਂ 2027 ਦੇ ਵਿਧਾਨ ਸਭਾ ਚੋਣਾਂ ਲਈ ਸ਼ਕਤੀਸ਼ਾਲੀ ਪੈਗਾਮ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.