ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਹਾਲ ਹੀ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਾਕਾਤ ਵਿਦੇਸ਼ ਵਿੱਚ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ ਪੰਜਾਬ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਹਨ। ਇਸ ਮੁਲਾਕਾਤ ਦੀ ਜਾਣਕਾਰੀ ਦੁਨੀਆਂ ਤੱਕ ਤਸਵੀਰਾਂ ਰਾਹੀਂ ਪਹੁੰਚੀ, ਜੋ ਕਿ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ। ਇਸ ਦੌਰਾਨ ਰਾਘਵ ਚੱਢਾ ਨੇ ਔਜਲਾ ਦੇ ਗੀਤਾਂ ਦੇ ਲੇਖਕ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਚੱਢਾ ਨੇ ਵੀ ਆਪਣੀ ਪ੍ਰੋਫ਼ਾਈਲ ਰਾਹੀਂ ਇਹ ਪਲ ਲੋਕਾਂ ਨਾਲ ਸਾਂਝਾ ਕੀਤਾ।
Get all latest content delivered to your email a few times a month.