ਤਾਜਾ ਖਬਰਾਂ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ ਇਸ ਪੱਤਰ ਰਾਹੀਂ ਅਕਾਲ ਤਖਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਉਹ 15 ਦਿਨਾਂ ਦੇ ਅੰਦਰ ਸਕੱਤਰੇਤ ਅਕਾਲ ਤਖਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ। ਇਹ ਪੱਤਰ ਹੁਣ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ, ਜਿਸਨਾਲ ਸਿੱਖ ਸੰਗਤ ਵਿੱਚ ਵੱਡੀ ਚਰਚਾ ਚੱਲ ਰਹੀ ਹੈ। ਪੱਤਰ ਵਿੱਚ ਅਕਾਲ ਤਖਤ ਸਾਹਿਬ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਦਿਆਂ ਸਿੱਧਾ ਸੰਬੰਧਤ ਪੱਖੋਂ ਜਵਾਬ ਮੰਗਿਆ ਹੈ।ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਸਥਾ ਹੈ, ਜਿਸ ਦੇ ਅਹੁਦੇਦਾਰਾਂ ਵੱਲੋਂ ਹੁਣ ਇਸ ਮਾਮਲੇ ‘ਚ ਕੀ ਪੱਖ ਰੱਖਿਆ ਜਾਂਦਾ ਹੈ, ਇਸ ਉੱਤੇ ਸਾਰੀ ਕੌਮ ਦੀ ਨਜ਼ਰ ਟਿਕੀ ਹੋਈ ਹੈ।
Get all latest content delivered to your email a few times a month.