ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖਤ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਬਿਕਰਮ ਸਿੰਘ ਮਜੀਠੀਆ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਕਾਲੀ ਨੇਤਾ ਵੱਲੋਂ ਸਰਕਾਰੀ ਭ੍ਰਿਸ਼ਟਾਚਾਰ ਅਤੇ ਗਲਤ ਕੰਮਾਂ ਨੂੰ ਉਜਾਗਰ ਕਰਨ ਤੋਂ ਡਰ ਗਏ ਹਨ, ਜਿਸ ਕਾਰਨ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।
ਸੁਖਬੀਰ ਬਾਦਲ ਨੇ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਦੇ ਦਬਾਅ ਹੇਠ ਕੋਈ ਵੀ ਗੈਰਕਾਨੂੰਨੀ ਕਾਰਵਾਈ ਨਾ ਕਰਨ, ਕਿਉਂਕਿ ਹੁਣ ਸਿਰਫ਼ ਡੇਢ ਸਾਲ ਦਾ ਸਮਾਂ ਬਾਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਦੀ ਜਾਂਚ ਆਉਣ ਵਾਲੇ ਸਮੇਂ ਵਿੱਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਇਸ ਮਾਮਲੇ ਨੂੰ ਰਾਜਨੀਤਿਕ ਬਦਲਾਖੋਰੀ ਦੀ ਇੱਕ ਹੋਰ ਕੜੀ ਵਜੋਂ ਵੇਖਿਆ ਜਾ ਰਿਹਾ ਹੈ।
Get all latest content delivered to your email a few times a month.