ਤਾਜਾ ਖਬਰਾਂ
ਆਮ ਆਦਮੀ ਪਾਰਟੀ ਵੱਲੋਂ ਅੱਜ ਦਿੱਲੀ ਵਿੱਚ ਗੁਜਰਾਤ ਅਤੇ ਪੰਜਾਬ ਵਿੱਚ ਹੋਈਆਂ ਉਪ-ਚੋਣਾਂ ਦੀ ਜਿੱਤ ਦਾ ਜਸ਼ਨ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੌਰੇ 'ਤੇ ਪਹੁੰਚੇ ਹਨ। ਉਨ੍ਹਾਂ ਨਾਲ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਹਨ। ਇਹ ਦੌਰਾ ਖਾਸ ਤੌਰ 'ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਨਵੇਂ ਚੁਣੇ ਗਏ ਲੁਧਿਆਣਾ ਦੇ ਸੰਸਦ ਮੈਂਬਰ ਸੰਜੀਵ ਅਰੋੜਾ, ਜਿਨ੍ਹਾਂ ਨੇ ਹਾਲ ਹੀ 'ਚ ਵੱਡੀ ਜਿੱਤ ਹਾਸਲ ਕੀਤੀ ਹੈ, ਜਿੱਤ ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿੱਚ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਸਮਾਗਮ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਹੋਵੇਗਾ, ਜਿੱਥੇ ਦੇਸ਼ ਦੇ ਵੱਖ-ਵੱਖ ਹਿਸਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਆਗੂ ਜ਼ੋਰਦਾਰ ਜਸ਼ਨ ਵਿੱਚ ਭਾਗ ਲੈਣਗੇ।
Get all latest content delivered to your email a few times a month.