ਤਾਜਾ ਖਬਰਾਂ
ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਹਦਾਇਤ 'ਤੇ ਵਿਜੀਲੈਂਸ ਨੇ ਉਨ੍ਹਾਂ ਦੇ ਘਰ 'ਤੇ ਧੱਕੇ ਨਾਲ ਰੇਡ ਕੀਤੀ। ਉਨ੍ਹਾਂ ਨੇ ਆਰੋਪ ਲਾਇਆ ਕਿ ਪ੍ਰੈਸ ਨੂੰ ਅੰਦਰ ਆਉਣ ਤੋਂ ਰੋਕਿਆ ਗਿਆ ਅਤੇ ਵਕੀਲਾਂ ਨਾਲ ਵੀ ਬਦਸਲੂਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਦੀ ਉਲੰਘਣਾ ਕਰ ਰਹੀ ਹੈ, ਪਰ ਭਗਵੰਤ ਮਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਚੁੱਪ ਨਹੀਂ ਕਰ ਸਕਦੀਆਂ। ਉਨ੍ਹਾਂ ਨੇ ਪੂਰੇ ਪੰਜਾਬ ਲਈ ਆਪਣੀ ਆਵਾਜ਼ ਬੁਲੰਦ ਰੱਖਣ ਦਾ ਐਲਾਨ ਕੀਤਾ।
Get all latest content delivered to your email a few times a month.