ਤਾਜਾ ਖਬਰਾਂ
ਚੰਡੀਗੜ੍ਹ, 25 ਜੂਨ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਗਏ ਛਾਪੇ ਮਾਮਲੇ 'ਤੇ ਪ੍ਰਤੀਕ੍ਰਿਆ ਦਿੰਦਿਆਂ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ 'ਯੁੱਧ ਨਸ਼ੇ ਕੇ ਵਿਰੁੱਧ' ਦੀ ਮੁਹਿੰਮ ਜੋਰਾਂ 'ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰਾਂ ਨੇ ਨਸ਼ਿਆਂ ਨੂੰ ਫੈਲਾਇਆ, ਜਿਸ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨੂੰ ਰੱਖਣ ਅਤੇ ਫੈਲਾਉਣ ਵਾਲਿਆਂ ਨੂੰ ਸੁਰੱਖਿਆ ਦਿੱਤੀ। ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਇਹਨਾਂ ਦੇ ਖਿਲਾਫ ਨਿਰੰਤਰ ਸਖ਼ਤ ਕਦਮ ਚੁੱਕ ਰਹੀ ਹੈ। ਚੀਮਾ ਨੇ ਸਾਫ਼ ਕੀਤਾ ਕਿ ਕਾਨੂੰਨ ਦੇ ਅੱਗੇ ਕੋਈ ਵੀ ਵਿਅਕਤੀ ਵੱਡਾ ਨਹੀਂ ਹੈ ਅਤੇ ਜੋ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਵਿਰੁੱਧ ਸਖ਼ਤ ਤਰੀਕੇ ਨਾਲ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕਿਸੇ ਵੀ ਪੱਧਰ ਦਾ ਵਿਅਕਤੀ ਕਿਉਂ ਨਾ ਹੋਵੇ।
Get all latest content delivered to your email a few times a month.