IMG-LOGO
ਹੋਮ ਪੰਜਾਬ: ਸੀ-ਪਾਈਟ ਕੈਂਪ ਲੁਧਿਆਣਾ 'ਚ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਸਿਖਲਾਈ...

ਸੀ-ਪਾਈਟ ਕੈਂਪ ਲੁਧਿਆਣਾ 'ਚ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਸਿਖਲਾਈ ਸੁਰੂ...

Admin User - Jun 25, 2025 06:20 PM
IMG

ਲੁਧਿਆਣਾ, 25 ਜੂਨ - ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਕੈਂਪ ਵਿਖੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਨੌਜਵਾਨ ਪੰਜਾਬ ਪੁਲਿਸ ਦੀ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ 1-15 ਜੁਲਾਈ ਤੱਕ ਟਰਾਇਲ ਦੇ ਸਕਦੇ ਹਨ।

ਉਨ੍ਹਾਂ ਫਿਜੀਕਲ ਦੀ ਸਿਖਲਾਈ ਪ੍ਰਾਪਤ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ 'ਤੇ ਜ਼ੋਰ ਦਿੱਤਾ। ਚਾਹਵਾਨ ਨੌਜਵਾਨ ਫਿਜੀਕਲ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਂਰਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।

ਕੈਂਪ ਦੇ ਟ੍ਰੇਨਿੰਗ ਅਫਸਰ ਨੇ ਦੱਸਿਆ ਹੈ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਨ ਨੰਬਰਾਂ 78885-86296 ਅਤੇ 98766-17258 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.