IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਕਾਰੋਬਾਰ 'ਤੇ ਦਿੱਤਾ ਵੱਡਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਕਾਰੋਬਾਰ 'ਤੇ ਦਿੱਤਾ ਵੱਡਾ ਬਿਆਨ, ਕਿਹਾ - ਵੱਡੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ...

Admin User - Jun 26, 2025 12:37 PM
IMG

ਚੰਡੀਗੜ੍ਹ, 26 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਜੀਲੈਂਸ ਵੱਲੋਂ ਬੀਤੇ ਦਿਨ ਇੱਕ ਵੱਡੀ ਕਾਰਵਾਈ ਦੀ ਸ਼ੁਰੂਆਤ ਹੋਣ ਤੋਂ ਬਾਅਦ, ਉਨ੍ਹਾਂ ਨੂੰ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਫੋਨ ਆਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪੁੱਛਿਆ ਕਿ ਕੀ ਤੁਸੀਂ ਇਹ ਸੱਚਮੁੱਚ ਪੱਕੇ ਪੈਰੀਂ ਕੀਤਾ ਹੈ, ਜਿਸ ’ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ "ਹਾਂ, ਇਹ ਸਾਰਾ ਕੰਮ ਪੂਰੀ ਠੋਸਤਾ ਨਾਲ ਕੀਤਾ ਗਿਆ ਹੈ।" ਉਨ੍ਹਾਂ ਇਹ ਵੀ ਦੱਸਿਆ ਕਿ ਲੱਖਾਂ ਤੇ ਕਰੋੜਾਂ ਰੁਪਏ ਦੇ ਗੈਰ-ਕਾਨੂੰਨੀ ਲੈਣ-ਦੇਣ ਦੇ ਸਬੂਤ ਵੀ ਵਿਜੀਲੈਂਸ ਕੋਲ ਮੌਜੂਦ ਹਨ।

ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਂ ਲਏ ਇਸ਼ਾਰਿਆਂ-ਇਸ਼ਾਰਿਆਂ ਵਿੱਚ ਬਿਕਰਮ ਸਿੰਘ ਮਜੀਠੀਆ ਤੇ ਹਮਲਾ ਬੋਲਿਆ ਅਤੇ ਕਿਹਾ ਕਿ ਕੋਈ ਵੀ ਵਿਅਕਤੀ, ਜੇਕਰ ਉਹ ਨਸ਼ੇ ਦੇ ਕਾਰੋਬਾਰ ’ਚ ਸ਼ਾਮਲ ਹੈ, ਤਾਂ ਉਹ ਕਿੰਨਾ ਵੀ ਉੱਚ ਅਹੁਦੇ ਵਾਲਾ ਹੋਵੇ ਜਾਂ ਰੁਤਬੇਦਾਰ ਹੋਵੇ, ਉਸਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮਾਫੀਆ ਦੇ ਖ਼ਿਲਾਫ ਨਿਰਭੀਕਤਾ ਨਾਲ ਕਾਰਵਾਈ ਕਰ ਰਹੀ ਹੈ ਅਤੇ ਕੋਈ ਵੀ ਦਬਾਅ ਇਸ ਰਾਹ ’ਚ ਰੁਕਾਵਟ ਨਹੀਂ ਬਣ ਸਕਦਾ।

ਵਿਰੋਧੀ ਧਿਰਾਂ ਵੱਲੋਂ ਆ ਰਹੀਆਂ ਟਿੱਪਣੀਆਂ ’ਤੇ ਪ੍ਰਤਿਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਜੋ ਲੋਕ ਪਹਿਲਾਂ ਆਖਦੇ ਸਨ ਕਿ ਸਿਰਫ਼ ਛੋਟੇ ਤਸਕਰ ਫੜੇ ਜਾਂਦੇ ਹਨ, ਹੁਣ ਉਹੀ ਲੋਕ ਵਿਜੀਲੈਂਸ ਦੀ ਵੱਡੀ ਕਾਰਵਾਈ ’ਤੇ ਰੌਲਾ ਪਾ ਰਹੇ ਹਨ। ਇਹ ਸਾਬਤ ਕਰਦਾ ਹੈ ਕਿ ਉਨ੍ਹਾਂ ਦਾ ਕਿਸ ਤਰ੍ਹਾਂ ਦਾ ਗਠਜੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਹੁਣ ਸਮਝ ਗਏ ਹਨ ਕਿ ਕੌਣ ਨਸ਼ਾ ਖਿਲਾਫ ਲੜਾਈ ’ਚ ਸਚਮੁੱਚ ਲੱਗਾ ਹੋਇਆ ਹੈ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ’ਚ ਵੱਡੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਵੀ ਕਾਰਵਾਈ ਹੋਵੇਗੀ ਅਤੇ ਇਹ ਲੜਾਈ ਅਖੀਰ ਤੱਕ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.