IMG-LOGO
ਹੋਮ ਪੰਜਾਬ: ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪਟਿਆਲਾ 'ਚ ਵਾਕਾਥੋਨ, ਡਿਪਟੀ ਕਮਿਸ਼ਨਰ...

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪਟਿਆਲਾ 'ਚ ਵਾਕਾਥੋਨ, ਡਿਪਟੀ ਕਮਿਸ਼ਨਰ ਨੇ ਦਿੱਤਾ ਜਾਗਰੂਕਤਾ ਦਾ ਸੰਦੇਸ਼

Admin User - Jun 26, 2025 05:17 PM
IMG

ਪਟਿਆਲਾ, 26 ਜੂਨ 2025 – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ, ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ ਲਈ ਵਾਕਾਥੋਨ ਦਾ ਆਯੋਜਨ ਕੀਤਾ। ਇਸ ਵਿਚ ਪਟਿਆਲੇ ਦੇ ਪੋਲੋ ਗਰਾਊਂਡ ਤੋਂ ਲੈ ਕੇ ਲੋਅਰ ਮਾਲ ਰੋਡ ਰਾਹੀਂ ਫੁਹਾਰਾ ਚੌਂਕ ਤੱਕ ਵਿਦਿਆਰਥੀਆਂ, ਖਿਡਾਰੀਆਂ ਅਤੇ ਛੋਟੇ ਬੱਚਿਆਂ ਨੇ ਭਰਪੂਰ ਹਿੱਸਾ ਲੈ ਕੇ ਨਸ਼ਿਆਂ ਖਿਲਾਫ਼ ਭਾਵੁਕ ਸੁਨੇਹਾ ਦਿੱਤਾ। ਇਹ ਸਮਾਰੋਹ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਯੋਜਿਤ ਕੀਤਾ ਗਿਆ ਸੀ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਕੀਤੀ।

ਡਾ. ਯਾਦਵ ਨੇ ਆਪਣੇ ਸੰਬੋਧਨ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਨਾਲ ਨਾਲ ਮੰਗ ਨੂੰ ਘਟਾਉਣ ਅਤੇ ਆਦੀਆਂ ਦੇ ਪੁਨਰਵਾਸ ਲਈ ਵੀ ਉਚਿਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ 9779100200 'ਤੇ ਦੇਣ।

ਇਸ ਵਾਕਾਥੋਨ ਵਿਚ ਕੋਚਿੰਗ ਸੈਂਟਰ ਦੇ ਲਗਭਗ 600 ਖਿਡਾਰੀਆਂ ਨੇ ਭਾਗ ਲਿਆ, ਜੋ ਵੱਖ-ਵੱਖ ਖੇਡਾਂ ਜਿਵੇਂ ਹੈਂਡਬਾਲ, ਜੂਡੋ, ਐਥਲੈਟਿਕਸ, ਹਾਕੀ, ਟੇਬਲ ਟੈਨਿਸ ਆਦਿ ਨਾਲ ਜੁੜੇ ਹੋਏ ਸਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਦੀਪ ਕੌਰ ਚੀਮਾ, ਕੋਚ ਬਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਸਾਕੇਤ ਹਸਪਤਾਲ ਦੀ ਪਰਮਿੰਦਰ ਕੌਰ ਮਨਚੰਦਾ ਨੇ ਸਹੁੰ ਚੁਕਾਈ ਅਤੇ ਸਮਾਜ ਸੇਵੀ ਪਰਮਿੰਦਰ ਭਲਵਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸੰਦੇਸ਼ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.