ਤਾਜਾ ਖਬਰਾਂ
ਅੰਮ੍ਰਿਤਸਰ, 26 ਜੂਨ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਹੋਰ ਕਾਮਯਾਬੀ ਹਾਸਿਲ ਕਰਦਿਆਂ ਹਥਿਆਰਾਂ ਸਹਿਤ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਡੀ.ਐਸ.ਪੀ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਰਾਜਾਸਾਂਸੀ ਥਾਣੇ ਦੀ ਟੀਮ ਨੇ ਇਹ ਕਾਰਵਾਈ ਕੀਤੀ। ਕਸਬਾ ਰਾਜਾਸਾਂਸੀ ਵਿਖੇ ਨਿਯਮਤ ਚੈਕਿੰਗ ਦੌਰਾਨ ਇੱਕ ਮੋਟਰ ਸਾਈਕਲ 'ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕਿਆ ਗਿਆ, ਜਿਨ੍ਹਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਕੋਲੋਂ 02 ਦੇਸੀ ਕੱਟੇ ਅਤੇ 01 ਜਿੰਦਾ ਰੌਂਦ 315 ਬੋਰ ਬਰਾਮਦ ਕੀਤੇ ਗਏ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਗੁਰਪ੍ਰੀਤ ਸਿੰਘ ਨਿਵਾਸੀ ਬੱਲ ਥਾਣਾ ਐਅਰਪੋਰਟ ਅਤੇ ਕਮਲਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਤਹੀਰਪੁਰ, ਯੂ.ਪੀ. ਵਜੋਂ ਹੋਈ ਹੈ। ਦੋਵਾਂ ਦੇ ਖ਼ਿਲਾਫ ਥਾਣਾ ਰਾਜਾਸਾਂਸੀ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 99 ਮਿਤੀ 25-06-2025 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਦੇ ਫ਼ਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹੋਰ ਸਾਥੀ ਜਾਂ ਸਾਜ਼ਿਸ਼ਕਾਰਾਂ ਦੀ ਪਛਾਣ ਕੀਤੀ ਜਾ ਸਕੇ।
ਇਹ ਪੁਲਿਸ ਦੀ ਵੱਡੀ ਤਕੜੀ ਮਿਹਨਤ ਅਤੇ ਚੌਕਸ ਵਿਵਸਥਾ ਦਾ ਨਤੀਜਾ ਹੈ ਕਿ ਹਥਿਆਰਾਂ ਸਹਿਤ ਅਜਿਹੇ ਅਨਸਰ ਕਾਬੂ ਆ ਰਹੇ ਹਨ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਮਿਲੀ ਰਿਕਵਰੀ ਵਿੱਚ 02 ਦੇਸੀ ਕੱਟੇ, 01 ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਸ਼ਾਮਲ ਹੈ। ਇਹ ਕਾਰਵਾਈ ਨਸ਼ਿਆਂ ਅਤੇ ਹਥਿਆਰਾਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.