ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਰਹੇ ਡਾ. ਕਸ਼ਮੀਰ ਸਿੰਘ ਸੋਹਲ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਨੇ ਸਾਰਿਆਂ ਨੂੰ ਗਮਗੀਨ ਕਰ ਦਿੱਤਾ ਹੈ। ਵਿਧਾਇਕ ਸੰਜੀਵ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗਹਿਰੀ ਸ਼ੋਕ ਸੰਵੇਦਨਾ ਜਤਾਈ। ਉਨ੍ਹਾਂ ਕਿਹਾ ਕਿ ਡਾ. ਸੋਹਲ ਇਕ ਇਮਾਨਦਾਰ, ਨਿਰਭੀ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਨੇਤਾ ਸਨ। ਪਾਰਟੀ ਅੰਦਰ ਅਤੇ ਬਾਹਰ, ਉਨ੍ਹਾਂ ਦੀ ਲੀਡਰਸ਼ਿਪ ਅਤੇ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਉਨ੍ਹਾਂ ਨੇ ਅੰਤ ਵਿੱਚ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਡਾ. ਸੋਹਲ ਦੀ ਆਤਮਾ ਨੂੰ ਅਮਨ ਮਿਲੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਸੰਭਲਣ ਦੀ ਤਾਕਤ ਪ੍ਰਾਪਤ ਹੋਵੇ।
Get all latest content delivered to your email a few times a month.