ਤਾਜਾ ਖਬਰਾਂ
ਬਟਾਲਾ, 27 ਜੂਨ 2025 – ਆਮ ਆਦਮੀ ਪਾਰਟੀ ਵੱਲੋਂ 29 ਜੂਨ (ਐਤਵਾਰ) ਨੂੰ ਬਟਾਲਾ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦੇ ਅਹੁਦਾ ਸੰਭਾਲ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਰੋਹ ਸਵੇਰੇ 10 ਵਜੇ ਸੌਂਦ ਵਿਲ੍ਹਾ, ਖਤੀਬ ਬਾਈਪਾਸ ਨੇੜੇ ਹੋਵੇਗਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਸੀ, ਰਾਜਵੀਰ ਸਿੰਘ ਘੁੰਮਣ (ਓ.ਐਸ.ਡੀ ਮੁੱਖ ਮੰਤਰੀ ਪੰਜਾਬ), ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਸੰਜੀਵ ਅਰੋੜਾ ਸ਼ਾਮਲ ਹੋਣਗੇ। ਨਾਲ ਹੀ ਪਲੇਠੀ ਜ਼ਿਲ੍ਹਾ ਵਰਕਰ ਮੀਟਿੰਗ ਦਾ ਵੀ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਯਸ਼ਪਾਲ ਚੌਹਾਨ (ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ) ਨੇ ਬਟਾਲਾ ਕਲੱਬ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਪ੍ਰੈੱਸ ਕਾਨਫਰੰਸ ਦੌਰਾਨ ਜੋਬਨ ਰੰਧਾਵਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਰਕਰਾਂ ਨੂੰ ਹਰ ਪੱਧਰ 'ਤੇ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ, ਜਿਨ੍ਹਾਂ ਦੀ ਮਿਹਨਤ ਕਾਰਨ ਹੀ ਪਾਰਟੀ ਅੱਜ ਪੰਜਾਬ 'ਚ ਆਪਣਾ ਵਧੀਆ ਦਬਦਬਾ ਬਣਾਉਣ ਵਿਚ ਕਾਮਯਾਬ ਰਹੀ ਹੈ। ਉਹਨਾਂ ਕਿਹਾ ਕਿ ਅਗਲੇ ਦਿਨਾਂ ਵਿਚ ਪਾਰਟੀ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਮਜ਼ਬੂਤ ਕਰਕੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਸਮਾਰੋਹ ਸਬੰਧੀ ਜੋਬਨ ਰੰਧਾਵਾ ਨੇ ਜਿਲ੍ਹਾ ਪੱਧਰ ਦੀ ਪੂਰੀ ਲੀਡਰਸ਼ਿਪ, ਪਿੰਡਾਂ ਦੇ ਸਰਪੰਚਾਂ, ਬਲਾਕ ਪ੍ਰਧਾਨਾਂ, ਯੂਥ ਵਿੰਗ ਅਤੇ ਹੋਰ ਅਹੁਦੇਦਾਰਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਚਾਨਕ ਮੌਤ 'ਤੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਦੀ ਯਾਦ ਵਿੱਚ ਸਰਧਾਂਜਲੀ ਭੇਟ ਕੀਤੀ।
Get all latest content delivered to your email a few times a month.