ਤਾਜਾ ਖਬਰਾਂ
ਹਰਿਆਣਾ –ਇਕ ਜਨਸਭਾ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਚੋਣੀ ਮੁਹਿੰਮ ਦੌਰਾਨ ਰਾਹੁਲ ਗਾਂਧੀ ਸੰਵਿਧਾਨ ਦੀ ਕਾਪੀ ਚੁੱਕ ਕੇ ਲੋਕਾਂ ਨੂੰ ਡਰਾਉਂਦੇ ਹਨ ਕਿ ਜੇ ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਬਣੇ ਤਾਂ ਸੰਵਿਧਾਨ ਨੂੰ ਖਤਰਾ ਹੋਵੇਗਾ। ਉਨ੍ਹਾਂ ਨੇ ਸਿੱਧਾ ਜਵਾਬ ਦਿੱਤਾ ਕਿ ਦੇਸ਼ ਮੋਦੀ ਦੀ ਅਗਵਾਈ ਹੇਠ ਸੰਵਿਧਾਨ ਅਨੁਸਾਰ ਚੱਲ ਰਿਹਾ ਹੈ। ਸੈਣੀ ਨੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਕੀ ਕਾਂਗਰਸ ਨੇ ਕਦੇ ਐਮਰਜੈਂਸੀ ਲਗਾਉਣ ਜਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਦੇਸ਼ ਤੋਂ ਮਾਫੀ ਮੰਗੀ? ਉਨ੍ਹਾਂ ਦਾ ਕਹਿਣਾ ਸੀ ਕਿ ਇਨਸਾਫ਼ ਦੀ ਕੋਸ਼ਿਸ਼ ਜੇ ਕਿਸੇ ਨੇ ਕੀਤੀ ਹੈ ਤਾਂ ਉਹ ਮੋਦੀ ਹਨ, ਜੋ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕਾਰਵਾਈ ਕਰ ਰਹੇ ਹਨ।
Get all latest content delivered to your email a few times a month.