IMG-LOGO
ਹੋਮ ਪੰਜਾਬ: 350 ਸਾਲਾ ਸ਼ਤਾਬਦੀ ਸਮਾਰੋਹ ਲਈ ਉੱਚ ਪੱਧਰੀ 27 ਮੈਂਬਰੀ ਕਮੇਟੀ...

350 ਸਾਲਾ ਸ਼ਤਾਬਦੀ ਸਮਾਰੋਹ ਲਈ ਉੱਚ ਪੱਧਰੀ 27 ਮੈਂਬਰੀ ਕਮੇਟੀ ਦਾ ਗਠਨ : ਐਡਵੋਕੇਟ ਧਾਮੀ

Admin User - Jun 28, 2025 04:57 PM
IMG

ਅੰਮ੍ਰਿਤਸਰ, 28 ਜੂਨ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਦਿਹਾੜੀ, ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਗੁਰਤਾਗੱਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਵੱਡਾ ਕਦਮ ਚੁੱਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਉਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ 27 ਪ੍ਰਸਿੱਧ ਸਿੱਖ ਪ੍ਰਤੀਨਿਧ ਤੇ ਮਹਾਨ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਰੋਸ਼ਨ ਕਰਨ ਦੇ ਮਕਸਦ ਨਾਲ ਕੰਮ ਕਰੇਗੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬਣੀ ਇਸ ਕਮੇਟੀ ਵਿੱਚ ਸ. ਸੁਖਬੀਰ ਸਿੰਘ ਬਾਦਲ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਨਿਹਾਲ ਸਿੰਘ, ਬਾਬਾ ਬਲਬੀਰ ਸਿੰਘ, ਸ. ਰਘੂਜੀਤ ਸਿੰਘ ਵਿਰਕ, ਡਾ. ਦਲਜੀਤ ਸਿੰਘ ਚੀਮਾ, ਸ. ਗੁਲਜ਼ਾਰ ਸਿੰਘ ਰਣੀਕੇ, ਬਾਬਾ ਅਵਤਾਰ ਸਿੰਘ, ਬਾਬਾ ਜਗਜੀਤ ਸਿੰਘ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ ਆਦਿ ਵਰਗੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਮਕਸਦ ਨਾ ਸਿਰਫ ਸਮਾਗਮਾਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦਿਖਾਉਣਾ ਹੈ, ਬਲਕਿ ਦੇਸ਼-ਵਿਦੇਸ਼ ਤੋਂ ਧਾਰਮਿਕ ਤੇ ਸਮਾਜਿਕ ਆਗੂਆਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਣਾ ਹੈ।

ਕਮੇਟੀ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ 5-6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਪਹਿਲੇ ਵਿਸ਼ਾਲ ਸਮਾਗਮ ਹੋਣਗੇ। ਅਗਲੇ ਮਹੀਨੇ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਸੈਮੀਨਾਰ ਦੇ ਰਾਹੀਂ ਸਮੂਹ ਭਾਰਤ ਵਿਚ ਸਿੱਖ ਇਤਿਹਾਸ ਦੀ ਮਹਾਨਤਾ ਨੂੰ ਪ੍ਰਸਾਰਤ ਕੀਤਾ ਜਾਵੇਗਾ। ਨਵੰਬਰ ਮਹੀਨੇ ਵਿਖੇ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਜਿਸ ਦੌਰਾਨ ਵਿਸ਼ਵ ਪੱਧਰੀ ਧਾਰਮਿਕ ਆਗੂ ਅਤੇ ਸੰਗਤ ਭਾਗ ਲੈਣਗੀਆਂ। ਉੱਚ ਪੱਧਰੀ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਜਲਦ ਹੋਣੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.