IMG-LOGO
ਹੋਮ ਪੰਜਾਬ: ਸੰਜੀਵ ਅਰੋੜਾ ਨੇ ਪਰਿਵਾਰ ਸਮੇਤ CM ਮਾਨ ਨਾਲ ਕੀਤੀ ਮੁਲਾਕਾਤ...

ਸੰਜੀਵ ਅਰੋੜਾ ਨੇ ਪਰਿਵਾਰ ਸਮੇਤ CM ਮਾਨ ਨਾਲ ਕੀਤੀ ਮੁਲਾਕਾਤ...

Admin User - Jun 28, 2025 06:07 PM
IMG

ਚੰਡੀਗੜ੍ਹ, 28 ਜੂਨ 2025 - ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਵਿਧਾਨ ਸਭਾ ਵਿਖੇ ਰਸਮੀ ਤੌਰ 'ਤੇ ਆਪਣੀ ਵਿਧਾਇਕ ਅਹੁਦੇ ਦੀ ਸਹੁੰ ਚੁੱਕੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਦਵਾਈ। ਲੁਧਿਆਣਾ ਪੱਛਮੀ ਹਲਕੇ ਤੋਂ ਉਪ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਦਾ ਇਹ ਪਹਿਲਾ ਰਸਮੀ ਕਦਮ ਸੀ, ਜਿਸ ਨਾਲ ਉਨ੍ਹਾਂ ਦੇ ਨਵੇਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਹੋਈ ਹੈ।

ਸਹੁੰ ਸਮਾਰੋਹ ਤੋਂ ਬਾਅਦ ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚੇ। CM ਮਾਨ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਸ ਜਤਾਈ ਕਿ ਸੰਜੀਵ ਅਰੋੜਾ ਆਪਣੇ ਹਲਕੇ ਦੀ ਨਿਰਭਰਤਾ ਨਾਲ ਨੁਮਾਇੰਦਗੀ ਕਰਦੇ ਹੋਏ ਪੰਜਾਬ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੋਣਗੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.