ਤਾਜਾ ਖਬਰਾਂ
ਪਟਿਆਲਾ: ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਟਿਆਲਾ ਦੀਆਂ ਆਮ ਜਨਤਾ ਦੀਆਂ ਲੋੜਾਂ, ਵਿਕਾਸ ਯੋਜਨਾਵਾਂ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ ਸਣੇ ਡੇਰਾ ਜ਼ਮੀਨ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਹਾਂ ਆਗੂਆਂ ਨੇ ਪਟਿਆਲਾ ਸ਼ਹਿਰ ਨੂੰ ਹੋਰ ਵਿਧਾਨ ਅਤੇ ਵਿਕਸਿਤ ਬਣਾਉਣ ਲਈ ਨਵੀਆਂ ਸਕੀਮਾਂ ਦੀ ਰੂਪਰੇਖਾ ਤੇ ਵੀ ਵਿਚਾਰਿਆ।
ਵਿਧਾਇਕ ਕੋਹਲੀ ਨੇ ਮੀਟਿੰਗ ਮਗਰੋਂ ਕਿਹਾ ਕਿ ਉਨ੍ਹਾਂ ਮਨੀਸ਼ ਸਿਸੋਦੀਆ ਵੱਲੋਂ ਪਟਿਆਲਾ ਦੇ ਪ੍ਰੋਜੈਕਟਾਂ ਲਈ ਦਿਖਾਈ ਦਿਲਚਸਪੀ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸਿਸੋਦੀਆ ਜੀ ਨੂੰ ਪਟਿਆਲਾ ਸ਼ਹਿਰ ਦੇ ਹਾਲਾਤਾਂ ਤੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਦੀ ਪੂਰੀ ਜਾਣਕਾਰੀ ਸੀ, ਜਿਸ ਨਾਲ ਇਹ ਵਿਸ਼ਵਾਸ ਹੋਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਲਈ ਹੋਰ ਵਧੀਆ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਿਜਲੀ ਮਾਫੀ, ਰੁਜ਼ਗਾਰ, ਮੁਫ਼ਤ ਇਲਾਜ, ਸਿੱਖਿਆ ਅਤੇ ਉਦਯੋਗਾਂ ਲਈ ਉਚਿਤ ਨੀਤੀਆਂ ਰਾਹੀਂ ਲੋਕਾਂ ਦੀ ਭਰੋਸੇਯੋਗ ਪਸੰਦ ਬਣੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ 12 ਵੱਖ-ਵੱਖ ਵਿਭਾਗਾਂ ਵਿੱਚ 5000 ਤੋਂ ਵੱਧ ਨੌਕਰੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੀ ਸ਼ੁਰੂਆਤ 400 ਮੈਡੀਕਲ ਅਧਿਕਾਰੀਆਂ ਦੀ ਭਰਤੀ ਨਾਲ ਹੋਵੇਗੀ। ਵਿਧਾਇਕ ਨੇ ਇਹ ਵੀ ਦਾਅਵਾ ਕੀਤਾ ਕਿ ਭਰਤੀ ਪ੍ਰਕਿਰਿਆ ਤੋਂ ਸਿਫ਼ਾਰਸ਼ ਅਤੇ ਘੁੱਸਖੋਰੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ, ਤਾਂ ਜੋ ਨੌਜਵਾਨਾਂ ਨੂੰ ਨਿਆਂ ਮਿਲੇ। ਇਹ ਸਭ ਕੁਝ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵੱਲ ਇਸ਼ਾਰਾ ਕਰਦਾ ਹੈ।
Get all latest content delivered to your email a few times a month.