IMG-LOGO
ਹੋਮ ਚੰਡੀਗੜ੍ਹ: ਬਿਕਰਮ ਮਜੀਠੀਆ ਦੇ ਕਰੀਬੀ ਨੇ ਵਿਜੀਲੈਂਸ ਨੂੰ ਦਰਜ ਕਰਵਾਏ ਆਪਣੇ...

ਬਿਕਰਮ ਮਜੀਠੀਆ ਦੇ ਕਰੀਬੀ ਨੇ ਵਿਜੀਲੈਂਸ ਨੂੰ ਦਰਜ ਕਰਵਾਏ ਆਪਣੇ ਬਿਆਨ

Admin User - Jun 29, 2025 09:27 PM
IMG

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਪਹਿਲਾ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਚਟੋਪਾਧਿਆਏ ਤੇ ਇਸ ਤੋਂ ਬਾਅਦ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਵਿਜੀਲੈਂਸ ਕੋਲੋਂ ਬਿਆਨ ਦਰਜ ਕਰਵਾਏ ਹਨ। ਇਸ ਦੇ ਨਾਲ ਹੀ ਅੱਜ 'ਆਪ' ਆਗੂ ਤਲਬੀਰ ਗਿੱਲ, ਜੋ ਕਿ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਨ, ਨੇ ਅੱਜ ਵਿਜੀਲੈਂਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਬਿਆਨ ਦਰਜ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਤਲਬੀਰ ਗਿੱਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਹ ਆਪਣਾ ਬਿਆਨ ਨਹੀਂ ਦੱਸ ਸਕਦੇ ਕਿਉਂਕਿ ਇਹ ਜਾਂਚ ਦਾ ਮਾਮਲਾ ਹੈ। ਜਦੋਂ ਵੀ ਵਿਜੀਲੈਂਸ ਨੂੰ ਲੋੜ ਹੋਵੇਗੀ, ਉਹ ਉਨ੍ਹਾਂ ਦਾ ਸਾਥ ਦੇਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.