ਤਾਜਾ ਖਬਰਾਂ
ਕਪੂਰਥਲਾ- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਦੋ ਧਿਰਾਂ ਵਿਚ ਲੜਾਈ ਹੋਣ ਕਾਰਨ ਤਿੰਨ ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਿਨ੍ਹਾਂ ਦੇ ਗੰਭੀਰ ਸੱਟਾਂ ਹੋਣ ਕਾਰਨ ਜੇਲ੍ਹ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਿਨ੍ਹਾਂ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਮੁੱਢਲੇ ਇਲਾਜ ਤੋਂ ਬਾਅਦ ਦੋ ਹਵਾਲਾਤੀਆਂ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੇ ਐਸ.ਐਚ.ਓ. ਕਿਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਜੇਲ ਵਿਚ ਹੋਈ ਲੜਾਈ ਦੌਰਾਨ ਤਿੰਨ ਹਵਾਲਾਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵਿਚੋਂ ਦੋ ਹਵਾਲਾਤੀਆਂ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ | ਇਸਤੋਂ ਇਲਾਵਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖਮੀਆਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Get all latest content delivered to your email a few times a month.