IMG-LOGO
ਹੋਮ ਪੰਜਾਬ: 'ਆਪ' ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ...

'ਆਪ' ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ ਸਕੀਮ -ਸੁਨੀਲ ਜਾਖੜ

Admin User - Jun 30, 2025 04:50 PM
IMG

ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੁਲਿੰਗ ਪੋਲਸੀ ਨੂੰ ਇੱਕ ਚਿੱਟ ਫੰਡ ਸਕੀਮ ਦੱਸਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ।

ਇੱਥੇ ਅੱਜ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬ ਪ੍ਰਧਾਨ ਨੇ ਆਖਿਆ ਕਿ ਇਹ ਸਕੀਮ ਪੰਜਾਬ ਦੀ ਲੁੱਟ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ । ਉਹਨਾਂ ਨੇ ਕਿਹਾ ਕਿ ਸਰਕਾਰ ਦੇ ਲੋਕ ਗਲਤ ਬਿਆਨੀ ਕਰ ਰਹੇ ਹਨ ਕਿ ਕਿਸਾਨ ਤੋਂ ਉਸਦੀ ਜਮੀਨ ਖੋਹੀ ਨਹੀਂ ਜਾਵੇਗੀ ਪਰ ਜਿਸ ਜਮੀਨ ਦਾ ਨੋਟੀਫਿਕੇਸ਼ਨ ਹੋ ਗਿਆ ਉਹ ਜਮੀਨ ਤਾਂ ਹੁਣ ਕਿਸਾਨ ਵੇਚ ਵੀ ਨਹੀਂ ਸਕਦਾ । ਜਦ ਕੋਈ ਮਾਲਿਕ ਆਪਣੀ ਜਮੀਨ ਵੇਚ ਨਹੀਂ ਸਕਦਾ ਤਾਂ ਫਿਰ ਕੀ ਇਹ ਉਸ ਦੇ ਅਧਿਕਾਰਾਂ ਦਾ ਹਨਨ ਨਹੀਂ ਹੈ। 

ਉਹਨਾਂ ਨੇ ਕਿਹਾ ਕਿ ਇਹ ਇੱਕ ਪੋਂਜੀ ਸਕੀਮ / ਚਿੱਟ ਫੰਡ ਸਕੀਮ ਵਰਗੀ ਯੋਜਨਾ ਹੈ ਜਿਸ ਦਾ ਉਦੇਸ਼ ਆਪਣੇ  ਚਹੇਤੇ ਰੀਅਲ ਅਸਟੇਟ ਦੇ ਲੋਕਾਂ ਰਾਹੀਂ ਕਮਿਸ਼ਨ ਖੋਰੀ ਕਰਨਾ ਹੈ । ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਉਂਕਿ ਉਹ ਸੰਵਿਧਾਨਿਕ ਅਹੁਦਿਆਂ ਤੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਹੋਈ ਲੁੱਟ ਲਈ ਉਹਨਾਂ ਦੀ ਜਵਾਬਦੇਹੀ ਤੈਅ ਹੋਣੀ ਹੈ ਜਦਕਿ ਜਿਹੜੇ ਲੋਕ ਉਹਨਾਂ ਤੋਂ ਇਹ ਕਾਰਾ ਕਰਵਾ ਰਹੇ ਹਨ ਉਹ ਤਾਂ ਸਰਕਾਰ ਬਦਲਦੇ ਹੀ ਬੋਰੀਆ ਬਿਸਤਰਾ ਸਮੇਟ ਕੇ ਦਿੱਲੀ ਚਲੇ ਜਾਣਗੇ ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਜਮੀਨ ਕਿਸਾਨ ਦੀ ਰਹੇ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ  ਉਚ ਪੁਲਿਸ ਅਧਿਕਾਰੀ ਹੁੰਦੇ ਹੋਏ ਵੀ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਏ ਅਤੇ ਉਹ ਇਹ ਨਹੀਂ ਸਮਝ ਸਕੇ ਕਿ ਜਿਹੜੇ ਲੋਕ ਅੰਤਕਵਾਦੀਆ ਦੇ ਘਰ ਰਾਤਾਂ ਕੱਟਦੇ ਰਹੇ ਹਨ ਉਹ ਕਿਸ ਤਰ੍ਹਾਂ ਦਾ ਬਦਲਾਅ ਪੰਜਾਬ ਵਿੱਚ ਲਿਆਉਣਗੇ ।

ਬਿਕਰਮ ਸਿੰਘ ਮਜੀਠੀਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੌਣ ਸਹੀ ਹੈ ਕੌਣ ਗਲਤ ਹੈ ਇਸ ਦਾ ਫੈਸਲਾ ਕੋਰਟ ਕਰੇਗਾ ਪਰ ਆਪ ਸਰਕਾਰ ਨੂੰ ਸਾਰਿਆਂ ਖਿਲਾਫ ਇੱਕ ਸਾਰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਚੁਣ ਚੁਣ ਕੇ ਕੀਤੀ ਗਈ ਕਾਰਵਾਈ ਸੰਦੇਹ ਪੈਦਾ ਕਰਦੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜਿਨਾਂ ਬਾਰੇ ਖੜ ਕੇ ਕਿਹਾ ਸੀ ਕਿ ਉਹਨਾਂ ਤੇ ਪਰਚੇ ਕੀਤੇ ਜਾਣਗੇ ਅੱਜ ਉਹਨਾਂ ਖਿਲਾਫ ਕਾਰਵਾਈ ਨਾ ਹੋਣਾ ਦਰਸਾਉਂਦਾ ਹੈ ਕਿ ਜਾਂ ਤਾਂ ਪੈਰ ਫੜ ਲਏ ਗਏ ਹਨ ਜਾਂ ਪੈਸੇ ਫੜ ਲਏ ਗਏ ਹਨ। 

ਸੁਨੀਲ ਜਾਖੜ ਨੇ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਭਗਵੰਤ ਸਿੰਘ ਮਾਨ ਪੰਜਾਬ ਪ੍ਰਤੀ ਆਪਣੀ ਜਵਾਬਦੇਹੀ ਸਮਝਣ। ਉਹਨਾਂ ਨੇ ਕਿਹਾ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਸਾਰੇ ਲੋਕਾਂ ਖਿਲਾਫ ਕੀਤੀ ਜਾਵੇ ਅਤੇ ਪੰਜਾਬ ਨੂੰ ਸਮਰਪਿਤ ਹੋ ਕੇ ਸਰਕਾਰ ਕੰਮ ਕਰੇ ਨਾ ਕਿ ਦਿੱਲੀ ਵਾਲਿਆਂ ਅੱਗੇ ਗੋਡੇ ਟੇਕ ਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.