IMG-LOGO
ਹੋਮ ਪੰਜਾਬ: MLA ਸੰਜੀਵ ਅਰੋੜਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ...

MLA ਸੰਜੀਵ ਅਰੋੜਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ

Admin User - Jul 03, 2025 09:42 AM
IMG

ਚੰਡੀਗੜ੍ਹ:- ਲੁਧਿਆਣਾ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ  ਸੰਜੀਵ ਅਰੋੜਾ ਅੱਜ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ । 

  ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਅੱਜ ਵੀਰਵਾਰ ਦਾ ਸਮਾਂ ਲੈ ਲਿਆ ਹੈ । ਸੂਤਰ ਦੱਸਦੇ ਹਨ ਕਿ  ਇਹ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਦਾ ਹੋਵੇਗਾ ।

ਫਿਲਹਾਲ ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮਨਿਸਟਰੀ ਵਿੱਚ ਕਿਹੜਾ ਅਹੁਦਾ ਮਿਲੇਗਾ। ਇਹ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਸੰਜੀਵ ਅਰੋੜਾ ਦੇ ਸ਼ਾਮਲ ਹੋਣ 'ਤੇ ਕਿਹੜੇ ਮੰਤਰੀ ਦੀ ਛੁੱਟੀ ਹੋਵੇਗੀ। ਇਹ ਅਨੁਮਾਨ ਲਗਾਏ ਜਾ ਰਹੇ ਹੈ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋਣਾ ਤੈਅ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.