ਤਾਜਾ ਖਬਰਾਂ
ਨਵੀਂ ਦਿੱਲੀ- ਕਰਨਾਟਕ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਬਦਲ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦਾ ਨਾਂ ਡਾ. ਮਨਮੋਹਨ ਸਿੰਘ ਬੈਂਗਲੁਰੂ ਸਿਟੀ ਯੂਨੀਵਰਸਿਟੀ ਰੱਖਣ ਦਾ ਫ਼ੈਸਲਾ ਕੀਤਾ। ਹਾਲਾਂਕਿ ਭਾਜਪਾ ਨੇਤਾ ਅਤੇ ਕਰਨਾਟਕ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਨੇ ਇਸ ਕਦਮ 'ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਬੈਂਗਲੁਰੂ ਤੋਂ ਨਫ਼ਰਤ ਕਰਦੀ ਹੈ।
ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹ੍ਹਾਂ ਦਾ ਦੇਹਾਂਤ 92 ਸਾਲ ਦੀ ਉਮਰ ਵਿਚ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਹੋਇਆ ਸੀ..ਉਨ੍ਹਾਂ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ । ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਹੈ। ਨੰਦੀ ਪਹਾੜੀਆਂ 'ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।
Get all latest content delivered to your email a few times a month.