ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਤੋਂ ਹਟਾਏ ਜਾਣ ਉੱਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਅਸਤੀਫਾ ਮੰਗੇ ਜਾਣ 'ਤੇ ਤੁਰੰਤ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਮੰਤਰੀ ਦੌਰਾਨ 100% ਇਮਾਨਦਾਰੀ ਨਾਲ ਕੰਮ ਕੀਤਾ ਅਤੇ ਪਾਰਟੀ ਨੂੰ ਉਨ੍ਹਾਂ ਦੇ ਹਟਾਏ ਜਾਣ ਦਾ ਕਾਰਨ ਪਤਾ ਹੋਵੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਪਾਰਟੀ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਦੇਵੇਗੀ।
ਧਾਲੀਵਾਲ ਨੇ ਦੱਸਿਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਕਰੀਬੀ ਹਨ ਅਤੇ ਉਨ੍ਹਾਂ ਕਰਕੇ ਹੀ ਅਮਰੀਕਾ ਦੀ ਨਾਗਰਿਕਤਾ ਛੱਡ ਕੇ ਭਾਰਤ ਆਏ ਸਨ। ਉਨ੍ਹਾਂ ਨੇ ਆਪਣੇ ਦੌਰਾਨ NRI ਮਸਲਿਆਂ ਨੂੰ ਹੱਲ ਕਰਨ ਅਤੇ 11 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਵਰਗੇ ਉਪਲਬਧੀਆਂ ਦੀ ਵੀ ਗਿਣਤੀ ਕਰਵਾਈ।
Get all latest content delivered to your email a few times a month.