ਤਾਜਾ ਖਬਰਾਂ
ਲੁਧਿਆਣਾ, 3 ਜੁਲਾਈ– ਪਿੰਡ ਦਾਦ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕੈਨੇਡਾ 'ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਕਮਲ ਤਕਰੀਬਨ ਪੌਣੇ ਤਿੰਨ ਸਾਲ ਪਹਿਲਾਂ ਰੋਜ਼ਗਾਰ ਦੀ ਖਾਤਿਰ ਕੈਨੇਡਾ ਗਿਆ ਸੀ ਜਿੱਥੇ ਉਹ ਟੋਇੰਗ ਵੈਨ ਚਲਾਉਂਦਾ ਸੀ। ਪਰਿਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਬੀਤੀ ਰਾਤ ਮਿਲੀ, ਜਿਸ ਨਾਲ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਪਤਾ ਲੱਗਿਆ ਹੈ ਕਿ ਹਰਕਮਲ ਨੂੰ ਰਾਤ ਦੇ ਖਾਣੇ ਤੋਂ ਬਾਅਦ ਦਿਲ ਦਾ ਦੌਰਾ ਪਿਆ। ਮ੍ਰਿਤਕ ਦੇ ਦਾਦਾ ਸਤਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੋਤਾ ਬਹੁਤ ਮਿਹਨਤੀ ਸੀ ਅਤੇ ਕੈਨੇਡਾ 'ਚ ਡਰਾਈਵਰ ਦੀ ਨੌਕਰੀ ਕਰ ਰਿਹਾ ਸੀ। ਪਰਿਵਾਰ ਨੇ ਸਰਕਾਰ ਨੂੰ ਮੰਗ ਪੱਤਰ ਦੇ ਕੇ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਂਦਾ ਕਰਨ ਦੀ ਅਪੀਲ ਕੀਤੀ ਹੈ। ਹਰਕਮਲ ਪਿੱਛੇ ਆਪਣੀ ਭੈਣ ਅਤੇ ਭਰਾ ਛੱਡ ਗਿਆ ਹੈ।
Get all latest content delivered to your email a few times a month.