ਤਾਜਾ ਖਬਰਾਂ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕੀਤੀ ਹੈ। ਇਸ ਦੀ ਜਾਣਕਾਰੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਹੈ। ਇਸ ਵਰਕਿੰਗ ਕਮੇਟੀ ਦੇ 96 ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ, 20 ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਸੱਦਾ ਪੱਤਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਪਹਿਲੀ ਵਾਰ, 16 ਸੀਨੀਅਰ ਮਹਿਲਾ ਆਗੂਆਂ ਨੂੰ ਪਾਰਟੀ ਦੀ ਸਰਵਉੱਚ ਫੈਸਲਾ ਲੈਣ ਵਾਲੀ ਸੰਸਥਾ ਵਿਚ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਵਿਚ ਕਈ ਨੌਜਵਾਨ ਆਗੂ ਵੀ ਸ਼ਾਮਿਲ ਹਨ। ਸਮਾਜ ਦੇ ਸਾਰੇ ਵਰਗਾਂ ਨੂੰ ਢੁੱਕਵੀਂ ਪ੍ਰਤੀਨਿਧਤਾ ਦਿੱਤੀ ਗਈ ਹੈ।
Get all latest content delivered to your email a few times a month.