IMG-LOGO
ਹੋਮ ਪੰਜਾਬ: ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ...

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

Admin User - Jul 04, 2025 08:44 PM
IMG

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ*



 ਚੰਡੀਗੜ੍ਹ, 4 ਜੁਲਾਈ:


ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਖ਼ਲ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੀ ਨਾਬਾਲਗ ਲੜਕੀ ਦਾ ਵਿਆਹ ਰੋਕਿਆ ਗਿਆ, ਜਿਸਦੀ ਉਮਰ 15 ਸਾਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਕੁੱਝ ਮਹੀਨੇ ਪਹਿਲਾਂ ਸਾਹਮਣੇ ਆਇਆ ਸੀ, ਜਦੋਂ ਇੱਕ ਨਾਬਾਲਗ ਲੜਕੀ ਨੇ 112 ਹੈਲਪ ਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਬਚਾਅ ਦੀ ਅਪੀਲ ਕੀਤੀ। ਇਸ ਉਪਰੰਤ ਡੀ.ਐਸ.ਪੀ (ਬੱਚਿਆਂ ਅਤੇ ਔਰਤਾਂ ਵਿਰੁੱਧ ਅਪਰਾਧ) ਨੇ ਤੁਰੰਤ ਕਾਰਵਾਈ ਕਰਦਿਆਂ ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਧਿਆਨ ਵਿੱਚ ਲਿਆਂਦਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਲੜਕੀ ਦੇ ਮਾਤਾ-ਪਿਤਾ ਉਸਦੀ ਪੜਾਈ ਵਿੱਚ ਦਿਲਚਸਪੀ ਨਾ ਹੋਣ ਅਤੇ ਵਿਵਹਾਰਕ ਸਮੱਸਿਆਵਾਂ ਕਾਰਨ 15 ਸਾਲ ਦੀ ਉਮਰ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਦਬਾਅ ਅਤੇ ਪਰਿਵਾਰਕ ਮਾਣ-ਸਨਮਾਨ ਕਰਕੇ ਉਹ ਇਸ ਕਦਮ ਵੱਲ ਵੱਧ ਰਹੇ ਸਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ ਐਸ.ਐਚ.ਓ. ਦੀ ਸਾਂਝੀ ਟੀਮ ਨੇ ਤੁਰੰਤ ਵਿਆਹ ਵਾਲੇ ਸਥਾਨ 'ਤੇ ਪਹੁੰਚ ਕੇ ਲੜਕੀ ਨੂੰ ਵਿਆਹ ਦੀ ਤਿਆਰੀ ਦੌਰਾਨ ਬਚਾਇਆ। ਇਸ ਤੋਂ ਇਲਾਵਾ ਲਾੜੇ ਦੇ ਪਰਿਵਾਰ ਨੂੰ ਵੀ ਬਾਲ ਵਿਆਹ ਕਰਨਾ ਇੱਕ ਅਪਰਾਧ ਹੈ, ਬਾਰੇ ਕਾਨੂੰਨੀ ਕਾਰਵਾਈ ਅਤੇ ਨਤੀਜਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਸਨਮੁੱਖ ਅਤੇ ਪਿੱਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਦੋਵੇਂ ਪਰਿਵਾਰਾਂ ਵੱਲੋਂ ਵਿਆਹ ਨੂੰ ਰੱਦ ਕਰਨ ਦੀ ਸਹਿਮਤੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਟੀਮ ਦੀ ਤੱਤਕਾਲ ਅਤੇ ਸੁਚੱਜੀ ਕਾਰਵਾਈ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਮਲਾ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਜੀਰੋ-ਟੋਲਰੈਂਸ ਦੀ ਨੀਤੀ ਦਾ ਸਪਸ਼ਟ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੀ ਲਈ ਸੁਰੱਖਿਅਤ ਅਤੇ ਸਸ਼ਕਤੀਕਰਨ ਭਰਪੂਰ ਵਾਤਾਵਰਨ ਬਣਾਇਆ ਜਾ ਰਿਹਾ ਹੈ। ੳਨ੍ਹਾਂ ਨੇ ਕਿਹਾ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨੇ ਵਿਆਹ ਦੇ ਦੁਬਾਰਾ ਖਤਰੇ ਨੂੰ ਦੇਖਦਿਆਂ ਲੜਕੀ ਨੂੰ ਤਰੁੰਤ ਬਾਲ ਘਰ ਜਲੰਧਰ ਭੇਜਣ ਦੇ ਹੁਕਮ ਦਿੱਤੇ ਗਏ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਲੜਕੀ ਦੀ ਪਰਿਵਾਰ ਵਿੱਚ ਵਾਪਸੀ ਕੀਤੀ ਗਈ ਪਰ ਉਸਦੀ ਰੁਚੀ ਰਸਮੀ ਪੜਾਈ ਵਿੱਚ ਨਾ ਹੋਣ ਕਾਰਨ ਉਸਨੂੰ ਕਿੱਤਾਮੁੱਖੀ ਸਿਖਲਾਈ ਲਈ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ/ਪੰਚਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬਾਲ ਵਿਆਹ ਦੀਆਂ ਸੂਚਨਾ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਰਿਪੋਰਟ ਕਰਨ ਤਾਂ ਜੋ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅੱਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.