ਤਾਜਾ ਖਬਰਾਂ
ਮੋਗਾ ਦੇ ਕੋਟ ਈਸੇ ਖਾਂ ਇਲਾਕੇ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ 'ਤੇ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਡਾ. ਕੰਬੋਜ ਆਪਣੀ ਕਲੀਨਿਕ ਦੇ ਕੈਬਿਨ ਵਿੱਚ ਬੈਠੇ ਹੋਏ ਸਨ। ਹਮਲਾਵਰ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਡਾ. ਅਨਿਲ ਕੰਬੋਜ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਡਾ. ਅਨਿਲ ਕੰਬੋਜ ਤਾਨੀਆ ਦੇ ਮਤਰੇਆ ਪਿਤਾ (STEP FATHER) ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਤਾਨੀਆ ਨੇ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਾਦੂ ਵਿਖਾਇਆ ਹੈ।
Get all latest content delivered to your email a few times a month.