ਤਾਜਾ ਖਬਰਾਂ
ਜਲੰਧਰ - ਪੰਜਾਬ ਦੇ ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਤੜਕਸਾਰ ਸ਼ਾਹਕੋਟ ਵਿੱਚ ਇੱਕ ਮੁਕਾਬਲੇ ਵਿੱਚ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਸਾਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਪੁਲਿਸ ਸਟੇਸ਼ਨ ਖੇਤਰ ਵਿੱਚ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਵਾਪਰੀ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਜਾ ਰਹੇ ਸਨ। ਦੋਵਾ ਬਦਮਾਸ਼ਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲੇ ਦਰਜ ਹਨ।
ਪੁਲਿਸ ਅਨੁਸਾਰ, ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਦੋਸ਼ੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ, ਐਸਪੀ ਸਰਬਜੀਤ ਸਿੰਘ ਰਾਏ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਮੁਲਜ਼ਮਾਂ ਨੇ ਕਿਹੜੇ-ਕਿਹੜੇ ਅਪਰਾਧ ਕਰਨੇ ਸਨ।
Get all latest content delivered to your email a few times a month.