ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 10 ਵਜੇ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ 'ਤੇ ਪਲਟ ਗਈ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 17 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।ਬੱਸ ਵਿੱਚ ਕੁੱਲ 39 ਯਾਤਰੀ ਸਨ। ਮ੍ਰਿਤਕਾਂ ਵਿੱਚ ਇੱਕ ਮਾਂ ਅਤੇ ਧੀ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਰੱਜੂ ਬਾਲਾ ਅਤੇ ਧੀ ਅਸ਼ਰਫ ਵਜੋਂ ਹੋਈ ਹੈ। ਇਸ ਹਾਦਸੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ, "ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿਜੀ ਮਿੰਨੀ ਬੱਸ ਅਤੇ ਕਾਰ ਦੀ ਆਪਸੀ ਟੱਕਰ ਹੋਈ ਹੈ। ਜਿਸ ਵਿੱਚ ਕਈ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।"
Get all latest content delivered to your email a few times a month.