ਤਾਜਾ ਖਬਰਾਂ
ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਟਰਾਲਾ ਮੋਟਰਸਾਈਕਲ ਨੂੰ ਠੋਕਰ ਮਾਰ ਗਿਆ। ਇਸ ਹਾਦਸੇ ਵਿਚ ਦੋ ਪ੍ਰਵਾਸੀ ਮਜਦੂਰ – ਸ਼ਿਵ ਚੰਦਰ ਕੁਮਾਰ ਅਤੇ ਅਮਰੇਸ ਕੁਮਾਰ – ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵੇਂ ਮਜਦੂਰ ਫੋਕਲ ਪੁਆਇੰਟ ਨੇੜੇ ਇੱਕ ਫੈਕਟਰੀ 'ਚ ਕੰਮ ਕਰਦੇ ਸਨ ਅਤੇ ਕੰਮ ਮੁਕਾਉਣ ਤੋਂ ਬਾਅਦ ਮੋਟਰਸਾਈਕਲ ਰਾਹੀਂ ਸਰਹਿੰਦ ਵੱਲ ਜਾ ਰਹੇ ਸਨ।
ਜਿਵੇਂ ਹੀ ਉਹ ਸੜਕ 'ਤੇ ਸਰਦਾਰ ਨਗਰ ਕੱਟ ਨੇੜੇ ਪੁੱਜੇ, ਤਾਂ ਗੋਬਿੰਦਗੜ੍ਹ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੇ ਟਰਾਲੇ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਟਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮਜਦੂਰ ਟਰਾਲੇ ਦੇ ਟਾਇਰਾਂ ਹੇਠਾਂ ਆ ਗਏ ਅਤੇ ਮੌਕੇ 'ਤੇ ਹੀ ਦਮ ਤੋੜ ਗਏ।
ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਦੋਵੇਂ ਲਾਸ਼ਾਂ ਨੂੰ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਰਾਲਾ ਡਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਜਾਰੀ ਹੈ।
Get all latest content delivered to your email a few times a month.