ਤਾਜਾ ਖਬਰਾਂ
ਚੰਡੀਗੜ੍ਹ- ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸੋਮਵਾਰ ਦੇਰ ਰਾਤ ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਿਟੇਨ ਕੀਤਾ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ 'ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਕੀਤੇ ਗਏ ਲੁੱਕ ਆਊਟ ਸਰਕੂਲਰ (LOC) ਕਾਰਨ ਉਸ ਨੂੰ ਹਵਾਈ ਅੱਡੇ 'ਤੇ ਹਿਰਾਸਤ ਵਿੱਚ ਲੈ ਲਿਆ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਲਵਜੀਤ ਕੌਰ ਵਿਰੁੱਧ ਭਾਰਤੀ ਦੰਡ ਸੰਹਿਤਾ ਦੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਹ ਲੋੜੀਂਦੀ ਸੀ। ਵਿਦੇਸ਼ ਵਿੱਚ ਰਹਿਣ ਕਾਰਨ ਉਸਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਹ ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ।ਪੁਲਿਸ ਨੇ ਲਵਜੀਤ ਕੌਰ ਤੋਂ ਰਾਤ ਭਰ ਪੁੱਛਗਿੱਛ ਕੀਤੀ ਅਤੇ ਫਿਰ ਉਸਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ। ਬਟਾਲਾ ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
Get all latest content delivered to your email a few times a month.