ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਲਈ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਕਾਰਡ ਨਾਲ ਉਨ੍ਹਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕਾਰਡ 2 ਅਕਤੂਬਰ ਤੋਂ ਬਣਨੇ ਸ਼ੁਰੂ ਹੋ ਜਾਣਗੇ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਨਕਦੀ ਰਹਿਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈਈ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਲੋਕ ਨੀਲੇ ਅਤੇ ਪੀਲੇ ਕਾਰਡਾਂ ਦੀ ਪਰੇਸ਼ਾਨੀ ਵਿੱਚ ਫਸੇ ਰਹਿੰਦੇ ਸਨ। ਹੁਣ ਹੈਲਥ ਕਾਰਡ ਰਾਹੀਂ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਦਾ ਕੋਈ ਵੀ ਨਿਵਾਸੀ ਹਰ ਹਾਲਤ ਵਿੱਚ ਇਲਾਜ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ, ਜਿੱਥੇ ਹਰ ਪਰਿਵਾਰ ਨੂੰ ₹ 10 ਲੱਖ ਦਾ ਸਾਲਾਨਾ ਨਕਦੀ ਰਹਿਤ ਸਿਹਤ ਬੀਮਾ ਮਿਲੇਗਾ। ਇਸ ਸਕੀਮ ਵਿਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਹਰ ਬਿਮਾਰੀ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100% ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਿਅਕਤੀ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ ਅਤੇ ਹਰ ਕਿਸੇ ਦਾ ਇਲਾਜ ਪੂਰੀ ਤਰ੍ਹਾਂ ਨਕਦੀ ਰਹਿਤ ਹੋਵੇਗਾ।
Get all latest content delivered to your email a few times a month.