ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸ਼ੈਸ਼ਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੈਸ਼ਨ ਦੇ ਵਾਧੇ ਤੋਂ ਬਾਅਦ ਵਿਰੋਧੀ ਧਿਰ, ਖਾਸ ਕਰਕੇ ਕਾਂਗਰਸ ਨੂੰ ਹੁਣ ਮੁੱਦੇ ਉਠਾਉਣ ਦਾ ਸਮਾਂ ਮਿਲੇਗਾ। ਉਨ੍ਹਾਂ ਵਿਰੋਧੀ ਧਿਰ ਨੂੰ ਹੁਣ ਮਹੱਤਵਪੂਰਨ ਮੁੱਦੇ ਚੁੱਕਣ ਦੀ ਸਲਾਹ ਦਿੱਤੀ। ਪ੍ਰਤਾਪ ਸਿੰਘ ਬਾਜਵਾ ਵੱਲ ਇਸ਼ਾਰਾ ਕਰਦਿਆਂ ਚੀਮਾ ਨੇ ਕਿਹਾ ਕਿ ਤੁਸੀਂ ਹੀ ਸ਼ਰਾਰਤੀ ਅਨਸਰਾਂ ਨੂੰ ਪੰਜਾਬ ਲੈ ਕੇ ਆਏ ਸਨ। ਤੁਸੀਂ ਪੰਜਾਬ ਵਿਚ ਗੈਂਗਸਟਰਵਾਦ ਪੈਦਾ ਕੀਤਾ ਹੈ। ਅਸੀਂ ਗੈਂਗਸਟਰਵਾਦ ਨੂੰ ਖਤਮ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਕਾਂਗਰਸ ਪਾਰਟੀ ਦਾ ਕਿਰਦਾਰ ਕੀ ਹੈ। ਸ਼ੈਸ਼ਨ 'ਚ ਹੰਗਾਮੇ ਤੋਂ ਬਾਅਦ ਕਾਂਗਰਸੀਆਂ ਵਲੋਂ ਸੈਸ਼ਨ ਵਿਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਤੇ ਉਨ੍ਹਾਂ ਵਲੋਂ ਵਿਧਾਨ ਸਭਾ ਦੀ ਚੱਲਦੀ ਕਾਰਵਾਈ ’ਚੋਂ ਵਾਕ-ਆਊਟ ਕਰ ਦਿੱਤਾ ਗਿਆ। ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਾਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
Get all latest content delivered to your email a few times a month.