ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ 'ਚ ਵਿਸ਼ੇਸ ਇਜਲਾਸ 'ਚ ਪੰਜਾਬ 'ਚ ਸਰਕਾਰੀ ਸਕੂਲ ਅਤੇ ਯੂਨੀਵਰਸਿਟੀਆ ਖੋਲ੍ਹਣ ਦਾ ਮਤਾ ਪਾਸ ਹੋਇਆ ਹੈ। ਪੰਜਾਬ ਵਿੱਚ ਦੋ ਨਵੀਆਂ ਯੂਨੀਵਰਸਿਟੀਆਂ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ, ਸੂਬੇ ਵਿੱਚ ਯੂਨੀਵਰਸਿਟੀਆਂ ਦੀ ਗਿਣਤੀ 17 ਤੋਂ ਵਧ ਕੇ 19 ਹੋ ਜਾਵੇਗੀ। ਇਸ 'ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਕਦਮ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਸਰਕਾਰ 'ਤੇ ਵਾਧੂ ਬੋਝ ਨਹੀਂ ਪਵੇਗਾ। ਪਰ ਉਨ੍ਹਾਂ ਸਰਕਾਰ ਨੂੰ ਜਲੰਧਰ ਵਿੱਚ ਪ੍ਰਸਤਾਵਿਤ ਖੇਡ ਯੂਨੀਵਰਸਿਟੀ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ। ਬਾਜਵਾ ਨੇ ਯਾਦ ਦਿਵਾਇਆ ਕਿ ਜਲੰਧਰ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਖੇਡ ਯੂਨੀਵਰਸਿਟੀ ਖੋਲ੍ਹਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਪੁੱਛਿਆ ਕਿ ਇਸ ਬਾਰੇ ਸਰਕਾਰ ਦਾ ਮੌਜੂਦਾ ਸਟੈਂਡ ਕੀ ਹੈ, ਹਾਲਾਂਕਿ ਉਨ੍ਹਾਂ ਨੇ ਖੁਦ ਕਿਹਾ ਸੀ ਕਿ ਉਹ ਇਸ ਦੇ ਹੱਕ ਵਿੱਚ ਹਨ।
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਵੀ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਦਾਖਲੇ ਬਾਰੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਸਹੀ ਦਾਖਲੇ ਨਹੀਂ ਦੇ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਹਰ ਰੋਜ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕਾਲਰਸ਼ਿਪ ਦੀ ਵਿਵਸਥਾ ਦੇ ਬਾਵਜੂਦ, ਵਿਦਿਆਰਥੀ ਇਸਦਾ ਲਾਭ ਨਹੀਂ ਲੈ ਪਾ ਰਹੇ ਹਨ ਅਤੇ ਉਨ੍ਹਾਂ ਨੂੰ ਘਰ-ਘਰ ਭਟਕਣਾ ਪੈ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।
Get all latest content delivered to your email a few times a month.