ਤਾਜਾ ਖਬਰਾਂ
ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਰਹਿ ਗਈਆਂ ਹਨ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਉਪ-ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
ਚੋਣ ਸ਼ਡਿਊਲ ਅਨੁਸਾਰ, ਉਮੀਦਵਾਰ ਆਪਣੀਆਂ ਨਾਮਜ਼ਦਗੀਆਂ 14 ਜੁਲਾਈ 2025 (ਸੋਮਵਾਰ) ਤੋਂ 17 ਜੁਲਾਈ 2025 (ਵੀਰਵਾਰ) ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੰਬੰਧਤ ਰਿਟਰਨਿੰਗ ਅਫਸਰਾਂ ਕੋਲ ਜਮ੍ਹਾਂ ਕਰਵਾ ਸਕਣਗੇ। ਉਮੀਦਵਾਰੀਆਂ ਦੀ ਪੜਤਾਲ 18 ਜੁਲਾਈ (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ (ਸ਼ਨੀਚਰਵਾਰ) ਸ਼ਾਮ 3 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ।
ਵੋਟਿੰਗ 27 ਜੁਲਾਈ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰ ਰਾਹੀਂ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੀ ਓਸੇ ਦਿਨ ਵੋਟਿੰਗ ਮਗਰੋਂ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ। ਇਸ ਤੋਂ ਪਹਿਲਾਂ, ਅਪਡੇਟ ਕੀਤੀਆਂ ਵੋਟਰ ਸੂਚੀਆਂ 23 ਮਈ 2025 ਨੂੰ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਜਾਰੀ ਕੀਤੀਆਂ ਗਈਆਂ ਸਨ।
ਸਰਪੰਚ ਚੋਣ ਲਈ ਉਮੀਦਵਾਰ ਦੀ ਵੱਧ ਤੋਂ ਵੱਧ ਖਰਚ ਸੀਮਾ 40,000 ਰੁਪਏ ਨਿਰਧਾਰਤ ਕੀਤੀ ਗਈ ਹੈ, ਜਦਕਿ ਪੰਚ ਲਈ ਇਹ ਸੀਮਾ ₹30,000 ਰਹੇਗੀ। ਚੋਣ ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਲਾਜਿਸਟਿਕ ਅਤੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲੀਆਂ ਹਨ।
Get all latest content delivered to your email a few times a month.