ਤਾਜਾ ਖਬਰਾਂ
ਗੈਂਗਸਟਰਾਂ ਵੱਲੋਂ ਕਤਲੇਆਮ 'ਤੇ ਮੁੱਖ ਮੰਤਰੀ ਦੀ ਚੁੱਪੀ 'ਤੇ ਸਵਾਲ
ਕਿਹਾ: ਕਾਨਵੈਂਟ ਤੋਂ ਪੜ੍ਹਿਆ ਹੋਣਾ ਕੋਈ ਅਪਰਾਧ ਨਹੀਂ ਹੈ
ਚੰਡੀਗੜ੍ਹ, 11 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਖਾਸ ਭਾਸ਼ਣਬਾਜ਼ੀ ਦਾ ਸਹਾਰਾ ਲੈ ਕੇ ਸੂਬੇ ਦੇ ਅਸਲ ਮੁੱਦਿਆਂ ਗੈਂਗਸਟਰਾਂ ਦੁਆਰਾ ਆਏ ਦਿਨ ਲੋਕਾਂ ਦੀ ਹੱਤਿਆ ਕਰਨ ਵਰਗੇ ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਲੋਚਨਾ ਕੀਤੀ ਹੈ।
ਉਨ੍ਹਾਂ ਟਿੱਪਣੀ ਕੀਤੀ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦਾ ਅੱਜ ਦਾ ਭਾਸ਼ਣ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਦਿੱਤੇ ਗਏ ਉਨ੍ਹਾਂ ਦੇ ਪਿਛਲੇ ਭਾਸ਼ਣਾਂ ਦੀ ਹੂ ਬਹੂ ਕਾਪੀ ਸੀ ਅਤੇ ਇਸ ਵਿੱਚ ਕੁਝ ਵੀ ਨਵਾਂ ਨਹੀਂ ਸੀ।
ਉਨ੍ਹਾਂ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਸੁਰੱਖਿਅਤ ਕਰਨ ਬਾਰੇ ਵਾਰ-ਵਾਰ ਕੀਤੇ ਜਾਣ ਵਾਲੇ ਦਾਅਵਿਆਂ 'ਤੇ ਚੁਟਕੀ ਲਈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪਹਿਲਾਂ ਦੇ ਲੋਕਾਂ ਨੇ ਕਾਨੂੰਨ ਨੂੰ ਰੱਦ ਕਰਨ ਅਤੇ ਜ਼ਮੀਨ ਮਾਲਕਾਂ ਨੂੰ ਵਾਪਸ ਕਰਨ ਵਰਗੇ ਬਹੁਤ ਵਧੀਆ ਕੰਮ ਕੀਤੇ ਹਨ। ਉਹ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਅਸਲ ਵਿੱਚ ਕੀ ਕੀਤਾ ਹੈ, ਸਿਵਾਏ ਇਸ ਬਿਆਨਬਾਜ਼ੀ ਦੇ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ, ਜੋ ਕਿ ਹਰ ਕੋਈ ਜਾਣਦਾ ਹੈ।
ਵੜਿੰਗ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦੇ ਭਾਸ਼ਣ ਉੱਪਰ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ ਕਿ ਉਨ੍ਹਾਂ (ਮੁੱਖ ਮੰਤਰੀ) ਦੇ ਭਾਸ਼ਣ ਵਿਚ ਉਹੀ ਦਿਖਾਈ ਦਿੰਦਾ ਸੀ, ਜੋ ਉਨ੍ਹਾਂ ਨੇ ਦੋ ਅਤੇ ਤਿੰਨ ਸਾਲ ਪਹਿਲਾਂ ਦਿੱਤਾ ਸੀ। ਮੁੱਖ ਮੰਤਰੀ ਦੇ ਭਾਸ਼ਣਾਂ ਵਿੱਚ ਕੁਝ ਵੀ ਨਹੀਂ ਬਦਲਿਆ ਹੈ, ਜਦੋਂ ਕਿ ਉਨ੍ਹਾਂ ਨੂੰ ਸੂਬੇ ਨੂੰ ਦਰਪੇਸ਼ ਮਹੱਤਵਪੂਰਨ ਮੁੱਦਿਆਂ 'ਤੇ ਬੋਲਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੇ ਸੂਬੇ ਨੂੰ ਮੱਦੇ ਹਾਲਾਤਾਂ ਵਿੱਚ ਬਣਾ ਦਿੱਤਾ ਹੈ ਅਤੇ ਸਰਕਾਰ ਕੁਝ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਲੋਕ ਮੁੱਖ ਮੰਤਰੀ ਤੋਂ ਕੁਝ ਭਰੋਸਾ ਦੇਣ ਵਾਲੀ ਗੱਲ ਸੁਣਨ ਦੀ ਉਮੀਦ ਕਰਦੇ ਸਨ। ਪਰ ਅਫਸੋਸ ਹੈ ਕਿ ਹਰ ਕੋਈ ਇਨ੍ਹਾਂ ਤੋਂ ਨਿਰਾਸ਼ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਦੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਕਿ ਕਾਂਗਰਸ ਨੇ ਲੋਕਾਂ ਨੂੰ ਫਿਰਕੂ, ਖੇਤਰੀ ਜਾਂ ਸੰਪਰਦਾਇਕ ਲੀਹਾਂ 'ਤੇ ਵੰਡਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਲੋਕਾਂ ਵਿੱਚ ਫਿਰਕੂ ਸਦਭਾਵਨਾ ਦੀ ਰਾਖੀ ਲਈ ਹਜ਼ਾਰਾਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਕੁਰਬਾਨੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਕਾਂਗਰਸ ਹੀ ਹੈ, ਜਿਸਨੇ ਦੇਸ਼ ਨੂੰ ਇੱਕਜੁੱਟ ਰੱਖਿਆ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਵੀ ਯਕੀਨੀ ਬਣਾਈ ਹੈ।
ਉਨ੍ਹਾਂ ਨੇ ਮੁੱਖ ਮੰਤਰੀ 'ਤੇ ਬੋਰਡਿੰਗ ਅਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਆਗੂਆਂ ਨੂੰ ਤਾਅਨੇ ਮਾਰਨ ਲਈ ਵੀ ਚੁਟਕੀ ਲਈ। ਉਨ੍ਹਾਂ ਸਵਾਲ ਕੀਤਾ, ਕੀ ਕਾਨਵੈਂਟ ਸਕੂਲਾਂ ਵਿੱਚ ਪੜ੍ਹਨਾ ਅਪਰਾਧ ਹੈ? ਜਦਕਿ ਇਨ੍ਹਾਂ ਦੀ ਆਪਣੀ ਸਰਕਾਰ ਅਧਿਆਪਕਾਂ ਨੂੰ ਵੱਖ-ਵੱਖ ਦੇਸ਼ਾਂ ਵਿੱਚ ਉੱਚ ਸਿੱਖਿਆ ਲਈ ਭੇਜ ਰਹੀ ਹੈ।
ਮੁੱਖ ਮੰਤਰੀ ਦੇ ਚਨਾਬ ਦੇ ਪਾਣੀਆਂ ਨੂੰ ਪੰਜਾਬ ਵੱਲ ਮੋੜਨ ਦੇ ਸੁਝਾਅ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਅਵਿਵਹਾਰਕ ਵਿਚਾਰ ਹੈ ਅਤੇ ਕਾਫ਼ੀ ਅਸੰਭਵ ਹੈ। ਇਸ ਲਈ ਆਪ ਆਗੂ ਮਸ਼ਹੂਰ ਹਨ।
Get all latest content delivered to your email a few times a month.