ਤਾਜਾ ਖਬਰਾਂ
ਅਬੋਹਰ ਵਿੱਚ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਗੈਂਗਸਟਰਾਂ ਦੀ ਹਿਮਾਇਤ ਕਰਨ ਵਾਲੇ ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਬਿਆਨਾਂ 'ਤੇ ਆਮ ਆਦਮੀ ਪਾਰਟੀ ਨੇ ਸਖਤ ਰਵੱਈਆ ਅਪਣਾਇਆ ਹੈ। ਇਸ ਦੇ ਵਿਰੋਧ 'ਚ ਜਲੰਧਰ, ਲੁਧਿਆਣਾ, ਪਠਾਨਕੋਟ, ਅੰਮ੍ਰਿਤਸਰ, ਪਟਿਆਲਾ, ਅਬੋਹਰ ਆਦਿ ਸ਼ਹਿਰਾਂ ਵਿੱਚ 'ਆਪ' ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ।
'ਆਪ' ਨੇ ਆਰੋਪ ਲਾਇਆ ਕਿ ਭਾਜਪਾ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਦੇ ਰਹੀ ਹੈ, ਜਦਕਿ 'ਆਪ' ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰਖਣ ਲਈ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੈਂਗਸਟਰਾਂ ਦੇ ਐਨਕਾਊਂਟਰ ਦੀ ਆੜ 'ਚ ਪੰਜਾਬ ਸਰਕਾਰ ਨੂੰ ਧਮਕਾ ਰਹੀ ਹੈ।
ਆਗੂਆਂ ਨੇ ਸਿਰਸਾ ਤੋਂ ਪੰਜਾਬ ਦੀ ਜਨਤਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਅਤੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੀਆਂ ਹਨ। ਪਰ ਮਾਨ ਸਰਕਾਰ ਪੰਜਾਬ ਨੂੰ ਗੈਂਗਸਟਰਾਂ, ਨਸ਼ਿਆਂ ਅਤੇ ਅਪਰਾਧ ਤੋਂ ਮੁਕਤ ਕਰਣ ਲਈ ਕਮਰਕਸ ਕੇ ਲੱਗੀ ਹੋਈ ਹੈ।
ਉਨ੍ਹਾਂ ਅੰਤ 'ਚ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਝੂਠੀ ਰਾਜਨੀਤੀ ਦੇ ਪਿੱਛੇ ਨਹੀਂ ਚੱਲੇਗੀ ਅਤੇ ਅਸਲ ਵਿਕਾਸ, ਕਾਨੂੰਨ ਅਤੇ ਸ਼ਾਂਤੀ ਲਈ 'ਆਪ' ਸਰਕਾਰ ਨਾਲ ਖੜੀ ਹੈ।
Get all latest content delivered to your email a few times a month.