ਤਾਜਾ ਖਬਰਾਂ
ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਵਿਭਾਗ ਦੀ ਕਾਰਵਾਈ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਵਿਜੀਲੈਂਸ ਟੀਮ ਅੰਮ੍ਰਿਤਸਰ ਵਿੱਚ ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਕਾਰਵਾਈ ਵਿੱਚ ਮਜੀਠੀਆ ਦੇ ਘਰ ਅਤੇ ਦਫਤਰ ਦਾ ਸਰਵੇਖਣ ਕੀਤਾ ਜਾ ਰਹਿਆ ਹੈ। ਇਹ ਛਾਪੇਮਾਰੀ ਮਜੀਠੀਆ ਦੇ ਵਕੀਲਾਂ ਦੀ ਮੌਜੂਦਗੀ ਵਿੱਚ ਕੀਤੀ ਜਾ ਰਹੀ ਹੈ। ਵਿਜੀਲੈਂਸ ਮਜੀਠੀਆ ਦੀ ਜਾਇਦਾਦ ਦਾ ਮੁਲਾਂਕਣ ਕਰੇਗੀ। ਮਜੀਠੀਆ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਇਹ ਕਦਮ ਉਸ ਜਾਂਚ ਦਾ ਹਿੱਸਾ ਹੈ ਜਿਸ ਵਿੱਚ ਉਨ੍ਹਾਂ 'ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਦੋਸ਼ ਹੈ।
ਜਾਣਕਾਰੀ ਅਨੁਸਾਰ, ਮਜੀਠੀਆ ਦੇ ਘਰ ਹੀ ਨਹੀਂ, ਸਗੋਂ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਹ ਛਾਪਾ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਮਜੀਠੀਆ 'ਤੇ ਪਹਿਲਾਂ ਵੀ ਕਈ ਦੋਸ਼ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਵਰਗੇ ਗੰਭੀਰ ਦੋਸ਼ ਸ਼ਾਮਲ ਹਨ।
Get all latest content delivered to your email a few times a month.