ਤਾਜਾ ਖਬਰਾਂ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਕਾਰਪੂਰਵਕ ਸਮਾਗਮ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤਾਂ ਨੂੰ ਪਿਆਰ ਭਰੀਆਂ ਵਧਾਈਆਂ ਦਿੱਤੀਆਂ ਅਤੇ ਸਤਿਗੁਰੂ ਜੀ ਦੇ ਜੀਵਨ ਤੋਂ ਮਿਲਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਦੀ ਅਪੀਲ ਕੀਤੀ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿਰਫ਼ ਛੋਟੀ ਉਮਰ ਵਿੱਚ ਗੁਰਤਾ ਗੱਦੀ 'ਤੇ ਬਿਰਾਜਮਾਨ ਹੋਏ ਸਨ, ਜਿਸ ਨਾਲ ਇਹ ਸਿੱਖਿਆ ਮਿਲਦੀ ਹੈ ਕਿ ਗੁਰਮਤ ਵਿਚ ਉਮਰ ਦੀ ਸੀਮਾ ਨਹੀਂ, ਸੇਵਾ ਤੇ ਸੰਕਲਪ ਹੀ ਮਹੱਤਵਪੂਰਣ ਹਨ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਸਮਾਜਿਕ ਬੁਰਾਈਆਂ ਦੇ ਖਿਲਾਫ ਆਵਾਜ਼ ਬੁਲੰਦ ਕੀਤੀ, ਹੰਕਾਰੀ ਪੰਡਤਾਂ ਨੂੰ ਨਿਵਾਏ ਅਤੇ ਨਰਿਆਂ ਨੂੰ ਗੁਰਮਤ ਦੇ ਰਾਹ 'ਤੇ ਲਾਇਆ। ਇਸ ਦਿਵਸ ਦੌਰਾਨ ਗੰਭੀਰ ਚਿੰਤਾ ਦਾ ਵਿਸ਼ਾ ਇਹ ਸੀ ਕਿ ਦਰਬਾਰ ਸਾਹਿਬ ਨੂੰ ਇਕ ਵਾਰ ਫਿਰ ਬੰਬ ਧਮਾਕੇ ਦੀ ਈਮੇਲ ਰਾਹੀਂ ਧਮਕੀ ਮਿਲੀ ਹੈ। ਹੈਡ ਗ੍ਰੰਥੀ ਨੇ ਕਿਹਾ ਕਿ ਇਹ ਸਾਫ ਦੱਸਦਾ ਹੈ ਕਿ ਇਹ ਕੋਈ ਅਕੇਲੀ ਹਰਕਤ ਨਹੀਂ, ਸਗੋਂ ਇਕ ਵੱਡੀ ਸਾਜ਼ਿਸ਼ ਦੀ ਕੜੀ ਹੋ ਸਕਦੀ ਹੈ। ਭਾਵੇਂ ਕਿ ਕਈ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ, ਪਰ ਧਮਕੀ ਭਰੀਆਂ ਈਮੇਲਾਂ ਦਾ ਆਉਂਣਾ ਰੁਕਿਆ ਨਹੀਂ। ਸਿੰਘ ਸਾਹਿਬ ਜੀ ਨੇ ਅੰਮ੍ਰਿਤਸਰ ਤੋਂ ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਸੀਆਈਏਐਸਐਫ ਲਗਾਉਣ ਦੀ ਮੰਗ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਕਾਂਗਰਸ ਹਜੇ ਵੀ ਆਪਣੇ 1984 ਤੋਂ ਸਿੱਖੀ ਨਹੀਂ। ਗੁਰੂ ਘਰ ਦੀ ਰਾਖੀ ਸਿੱਖ ਕੌਮ ਖ਼ੁਦ ਕਰਨ ਦੀ ਸਮਰੱਥਾ ਰੱਖਦੀ ਹੈ। ਸਰਕਾਰ ਅਤੇ ਪ੍ਰਸ਼ਾਸਨ ਦੀ ਜਿੰਮੇਵਾਰੀ ਬਾਹਰੀ ਖ਼ਤਰੇ ਰੋਕਣ ਦੀ ਹੋਣੀ ਚਾਹੀਦੀ ਹੈ, ਪਰ ਅੰਦਰੂਨੀ ਮਾਮਲਿਆਂ 'ਚ ਦਖਲ ਅਨੁਚਿਤ ਹੈ।
ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਅਖੀਰ 'ਚ ਅਪੀਲ ਕੀਤੀ ਕਿ ਸਾਰੀ ਸੰਗਤ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਮਲ ਵਿੱਚ ਲਿਆਉਂਦੇ ਹੋਏ ਸਮਾਜਿਕ ਬੁਰਾਈਆਂ ਨੂੰ ਜੜ ਤੋਂ ਖਤਮ ਕਰਨ ਲਈ ਆਪਣੀ ਭੂਮਿਕਾ ਨਿਭਾਵੇ।
Get all latest content delivered to your email a few times a month.