ਤਾਜਾ ਖਬਰਾਂ
ਕਪੂਰਥਲਾ ਵਿੱਚ ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਸ਼ੁੱਕਰਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਵਜੋਂ ਹੋਈ ਹੈ ਜੋ ਕਿ ਮਨਸੂਰਵਾਲ ਦੋਨਾ ਦਾ ਨਿਵਾਸੀ ਸੀ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਕਾਸ਼ ਦੇ ਪਿਤਾ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਸਦਾ ਪੁੱਤਰ ਘਰੇਲੂ ਕੰਮ ਲਈ ਕਪੂਰਥਲਾ ਸ਼ਹਿਰ ਜਾ ਰਿਹਾ ਸੀ। ਗੁਰੂ ਨਾਨਕ ਸਟੇਡੀਅਮ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਹਾਦਸੇ 'ਚ ਪ੍ਰਕਾਸ਼ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ।
ਸਿਵਲ ਹਸਪਤਾਲ ਵਿੱਚ ਡਿਊਟੀ 'ਤੇ ਤਾਇਨਾਤ ਡਾਕਟਰ ਮੋਇਨ ਮੁਹੰਮਦ ਨੇ ਪੁਸ਼ਟੀ ਕੀਤੀ ਕਿ ਇਲਾਜ ਦੌਰਾਨ ਪ੍ਰਕਾਸ਼ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪੁੱਜੀ ਸਿਟੀ ਥਾਣਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਟੀ ਥਾਣੇ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਡਰਾਈਵਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ।
Get all latest content delivered to your email a few times a month.