ਤਾਜਾ ਖਬਰਾਂ
ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿੱਚ ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। 12 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਰੂਹਾਨੀ ਕੀਰਤਨ ਕੀਤਾ ਗਿਆ।
ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਨੂੰ ਆ ਰਹੀਆਂ ਈਮੇਲ ਧਮਕੀਆਂ ਨੂੰ ਲੈ ਕੇ ਸਰਕਾਰ ਨੂੰ ਤਾਕੀਦ ਕੀਤੀ ਕਿ ਜ਼ਿੰਮੇਵਾਰਾਂ ਦੀ ਪਛਾਣ ਕਰਕੇ ਲੋਕਾਂ ਅੱਗੇ ਸੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵੱਡੇ ਸਾਧਨ ਹਨ ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਐਡਵੋਕੇਟ ਧਾਮੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਵਿਸ਼ਾਲ ਸਮਾਗਮ ਕਰਵਾਉਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਉੱਚ ਅਹੁਦਿਆਂ ਵਾਲੇ ਰਾਜਨੀਤਿਕ ਨੇਤਾਵਾਂ ਨੂੰ ਨਿਯੌਤਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਸਰਕਾਰ ਨੂੰ ਧਾਰਮਿਕ ਅਸਥਾਨਾਂ ਦੇ ਆਸਪਾਸ ਢਾਂਚਾਗਤ ਸੁਧਾਰ ਲਈ ਅਪੀਲ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਮਾਗਮ ਕਰਵਾਉਣ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਦਲਜੀਤ ਸਿੰਘ ਚੀਮਾ ਤੇ ਅਮਰਜੀਤ ਸਿੰਘ ਚਾਵਲਾ ਵੀ ਹਾਜ਼ਰ ਸਨ।
Get all latest content delivered to your email a few times a month.