ਤਾਜਾ ਖਬਰਾਂ
ਮੁਹਾਲੀ - ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇੱਕ ਮੁਕਾਬਲਾ ਹੋਇਆ, ਜਿਸ ਵਿੱਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ।
ਮੁਲਜ਼ਮ ਦਾ ਸਬੰਧ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਦੱਸਿਆ ਜਾ ਰਿਹਾ ਹੈ। ਐਸਪੀ ਸੌਰਭ ਜਿੰਦਲ ਨੇ ਦੱਸਿਆ ਕਿ 10 ਜੁਲਾਈ ਨੂੰ ਮੋਹਾਲੀ ਦੇ ਐਰੋਸਿਟੀ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਨੂੰ ਫਿਰੌਤੀ ਦਾ ਫੋਨ ਆਇਆ ਅਤੇ ਉਸਦੇ ਦਫ਼ਤਰ ਦੇ ਬਾਹਰ ਗੋਲੀਬਾਰੀ ਵੀ ਕੀਤੀ ਗਈ। ਮਾਮਲੇ ਦੀ ਜਾਂਚ ਲਈ ਐਸਐਸਪੀ ਮੋਹਾਲੀ ਦੇ ਨਿਰਦੇਸ਼ਾਂ 'ਤੇ ਸੀਆਈਏ ਸਮੇਤ ਕਈ ਟੀਮਾਂ ਬਣਾਈਆਂ ਗਈਆਂ ਸਨ।
ਜਾਂਚ ਦੌਰਾਨ, ਪੁਲਿਸ ਨੇ ਕੱਲ੍ਹ ਬੀਕੇਆਈ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਤਿੰਨਾਂ ਨੇ ਗੁਰਪ੍ਰੀਤ ਗੋਪੀ ਦਾ ਨਾਮ ਦੱਸਿਆ। ਇਸ ਸਬੰਧ ਵਿੱਚ, ਜਦੋਂ ਪੁਲਿਸ ਅੱਜ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ, ਤਾਂ ਉਹ ਬਾਈਕ 'ਤੇ ਸਵਾਰ ਸੀ, ਜਦੋਂ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਤਾਂ ਉਸਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ।
ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਉਸਦੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਹ ਮੋਟਰਸਾਈਕਲ ਤੋਂ ਡਿੱਗ ਪਿਆ ਅਤੇ ਪੁਲਿਸ ਨੇ ਉਸਨੂੰ ਮੌਕੇ 'ਤੇ ਹੀ ਕਾਬੂ kr ਲਿਆ। ਦੋਸ਼ੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੁਣ ਤੱਕ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਸ਼ੀ ਪਾਕਿਸਤਾਨ ਵਿੱਚ ਲੁਕੇ ਹੋਏ ਗੈਂਗਸਟਰ ਰਿੰਦਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਦੇ ਨਾਮ ਪੁਲਿਸ ਥਾਣਿਆਂ ਅਤੇ ਹੋਰ ਸਰਕਾਰੀ ਇਮਾਰਤਾਂ 'ਤੇ ਹੋਏ ਗ੍ਰਨੇਡ ਹਮਲਿਆਂ ਵਿੱਚ ਵੀ ਸਾਹਮਣੇ ਆਏ ਹਨ, ਹਾਲਾਂਕਿ ਗੁਰਪ੍ਰੀਤ ਗੋਪੀ ਦੀ ਭੂਮਿਕਾ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।
ਗੁਰਪ੍ਰੀਤ ਸਿੰਘ ਗੋਪੀ ਵਿਰੁੱਧ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਬਰਨ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਉਹ ਪਹਿਲਾਂ ਵੀ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਮਹੱਤਵਪੂਰਨ ਖੁਲਾਸੇ ਸਾਹਮਣੇ ਆ ਸਕਦੇ ਹਨ।
Get all latest content delivered to your email a few times a month.