ਤਾਜਾ ਖਬਰਾਂ
ਅੰਮ੍ਰਿਤਸਰ- ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹਜ਼ਾਰਾ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਇਸ ਦੌਰਾਨ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਦੀ ਯੂ.ਐਸ.-ਇੰਡੀਆ ਸਟਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ਼.) ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ ਹੋਣ ਉਪਰੰਤ ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਦੀਆਂ ਮਿਲ ਰਹੀਆਂ ਧਮਕੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਵਰਤਾਰਾ ਕਿਸੇ ਮਨੁੱਖ ਦਾ ਨਹੀਂ ਬਲਕਿ ਸ਼ੈਤਾਨ ਦਾ ਹੋ ਸਕਦਾ ਹੈ।ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਜੋ ਸ਼ਾਂਤੀ ਦਾ ਪ੍ਰਤੀਕ ਹੈ, ਅਜਿਹੇ ਪਵਿੱਤਰ ਸਥਾਨ ਨੂੰ ਧਮਕੀਆਂ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਕੁਝ ਸ਼ਖਸ ਹਿਰਾਸਤ ਵਿਚ ਲਏ ਗਏ ਹਨ ਅਤੇ ਜਲਦੀ ਹੀ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਗੁਰੂ ਘਰਾਂ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।
Get all latest content delivered to your email a few times a month.