ਤਾਜਾ ਖਬਰਾਂ
ਧੂਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਹਲਕੇ ਧੂਰੀ ਦੇ ਪਿੰਡਾਂ ਨੂੰ ਵੱਡੀ ਸੌਗਾਤ ਦਿੱਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਸੌਂਪੇ ਹਨ। ਇਹ ਚੈੱਕ ਪਿੰਡਾਂ ਦੇ ਵਿਕਾਸ ਮਿਸ਼ਨ ਤਹਿਤ ਵੰਡੇ ਗਏ ਹਨ। CM ਮਾਨ ਅੱਜ ਅੱਜ ਕਰੀਬ 31 ਕਰੋੜ ਦੇ ਚੈਕ ਪੰਚਾਇਤਾਂ ਨੂੰ ਸੌਂਪ ਕੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ।ਪੰਚਾਇਤਾਂ ਨੂੰ ਦਿੱਤੇ ਇਸ ਫੰਡਾਂ ਨਾਲ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਵਰਗੀਆਂ ਸਹੂਲਤਾਂ ਦੀ ਵੀ ਸ਼ੁਰੂਆਤ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿ, "ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 75 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 31 ਕਰੋੜ ਰੁਪਏ ਦੇ ਚੈੱਕ ਵੰਡੇ। ਪਿੰਡਾਂ ਦੀ ਨੁਹਾਰ ਬਦਲਣ ਲਈ ਅਸੀਂ ਫੰਡ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ। ਸੂਬੇ ਦੇ ਸਾਰੇ ਪਿੰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸਾਡੇ ਪਿੰਡ ਸਾਡੀ ਸ਼ਾਨ ਨੇ ਅਤੇ ਅਸੀਂ ਇਹਨਾਂ ਨੂੰ ਸ਼ਾਨਦਾਰ ਬਣਾਉਣ ਲਈ ਵਚਨਬੱਧ ਹਾਂ"।
Get all latest content delivered to your email a few times a month.