ਤਾਜਾ ਖਬਰਾਂ
ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਸੈਸ਼ਨ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ, ਪਰ ਹੁਣ ਤੱਕ ਤਿੰਨ ਦਿਨ ਹੰਗਾਮੇ ਨਾਲ ਭਰੇ ਰਹੇ ਹਨ। ਇਸ ਦੇ ਨਾਲ ਹੀ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਲੋਕ ਸਭਾ ਵਿੱਚ ਜ਼ੋਰਦਾਰ ਹੰਗਾਮੇ ਕਾਰਨ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ। ਵਿਰੋਧੀ ਪਾਰਟੀਆਂ ਨੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਵਿੱਚ ਵਿਘਨ ਪਿਆ ਅਤੇ ਸਪੀਕਰ ਨੂੰ ਕਾਰਵਾਈ ਰੋਕਣੀ ਪਈ।
ਬਿਹਾਰ ਵਿੱਚ ਵੋਟਰ ਸੂਚੀ ਵਿੱਚ ਬੇਨਿਯਮੀਆਂ 'ਤੇ ਤਿਆਰ ਕੀਤੀ ਗਈ ਵਿਸ਼ੇਸ਼ ਜਾਂਚ ਰਿਪੋਰਟ (SIR) 'ਤੇ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਅੱਜ ਇਸ ਮੁੱਦੇ 'ਤੇ ਚਰਚਾ ਲਈ ਨੋਟਿਸ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਵੀ ਇਸ ਮੁੱਦੇ 'ਤੇ ਇੱਕਜੁੱਟ ਦਿਖਾਈ ਦੇ ਰਹੇ ਹਨ।
Get all latest content delivered to your email a few times a month.