ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਮਜ਼ਬੂਤ ਸੈਮੀ-ਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸੈਮੀ-ਕੰਡਕਟਰ ਉਦਯੋਗ ਨਾਲ ਜੁੜੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਹ ਚਿੱਪ ਇਲੈਕਟ੍ਰਾਨਿਕ, ਆਟੋਮੋਟਿਵ, ਰੱਖਿਆ, ਐਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਕਈ ਖੇਤਰਾਂ ਲਈ ਲਾਜ਼ਮੀ ਭੂਮਿਕਾ ਨਿਭਾਉਂਦੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸੈਮੀ-ਕੰਡਕਟਰ ਉਤਪਾਦਨ, ਡਿਜ਼ਾਇਨ ਅਤੇ ਈ.ਡੀ.ਏ. ਸੇਵਾਵਾਂ ਵਿੱਚ ਦ੍ਰੁਤ ਗਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਇਸ ਖੇਤਰ ਵਿੱਚ ਉਭਰਦੇ ਕੇਂਦਰ ਵਜੋਂ ਸਾਬਤ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਮੋਹਾਲੀ ਅਤੇ ਆਲੇ ਦੁਆਲੇ ਸੈਮੀ-ਕੰਡਕਟਰ ਪਾਰਕ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ।
ਮੁੱਖ ਮੰਤਰੀ ਨੇ ਨਿੱਜੀ ਨਿਵੇਸ਼ਕਾਰਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਇਹ ਉਦਯੋਗ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਲਿਆਵੇਗਾ। ਇਸ ਮੀਟਿੰਗ ਵਿੱਚ ਉਦਯੋਗ ਮੰਤਰੀ ਸੰਜੀਵ ਅਰੋੜਾ, ‘ਇਨਵੈਸਟ ਪੰਜਾਬ’ ਦੇ ਸੀ.ਈ.ਓ. ਅਮਿਤ ਢਾਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Get all latest content delivered to your email a few times a month.