ਤਾਜਾ ਖਬਰਾਂ
ਉੱਤਰਾਖੰਡ ਦੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿੱਚ ਭਗਦੜ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਵੀ ਭਗਦੜ ਕਾਰਨ ਹਾਦਸਾ ਵਾਪਰਿਆ ਹੈ। ਬਾਰਾਬੰਕੀ ਜ਼ਿਲ੍ਹੇ ਦੇ ਹੈਦਰਗੜ੍ਹ ਖੇਤਰ ਵਿੱਚ ਸਥਿਤ ਪੌਰਾਣਿਕ ਔਸਨੇਸ਼ਵਰ ਮਹਾਦੇਵ ਮੰਦਰ ਵਿੱਚ ਐਤਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਸਾਵਣ ਦੇ ਤੀਜੇ ਸੋਮਵਾਰ ਨੂੰ ਜਲਾਭਿਸ਼ੇਕ ਲਈ ਰਾਤ 12 ਵਜੇ ਤੋਂ ਬਾਅਦ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਲਗਭਗ 2 ਵਜੇ ਮੰਦਰ ਪਰਿਸਰ ਵਿੱਚ ਅਚਾਨਕ ਬਿਜਲੀ ਦਾ ਕਰੰਟ ਫੈਲ ਗਿਆ, ਜਿਸ ਕਾਰਨ ਭਗਦੜ ਮਚ ਗਈ।
ਬਿਜਲੀ ਦਾ ਕਰੰਟ ਫੈਲਣ ਕਾਰਨ ਸ਼ਰਧਾਲੂਆਂ ਵਿੱਚ ਹਫੜਾ -ਦਫੜੀ ਮਚ ਗਈ ਅਤੇ ਲੋਕ ਚੀਕਾਂ ਮਾਰਦੇ ਹੋਏ ਇਧਰ-ਉਧਰ ਭੱਜਣ ਲੱਗੇ। ਇਸ ਹਾਦਸੇ ਵਿੱਚ 2 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਦੇ ਸੰਬੰਧ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਸੰਬੰਧ ਵਿੱਚ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
Get all latest content delivered to your email a few times a month.